ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੋਧਪੁਰ ਦੇ ਸ਼ਰਧਾਲੂਆਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

09:01 AM Sep 13, 2024 IST
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਵਫ਼ਦ ਦੇ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਸਤੰਬਰ
ਕੇਂਦਰੀ ਵਰਿਸ਼ਠ ਨਾਗਰਿਕ ਮਹਾਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਸਦਕਾ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥ ਟੇਕ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਹਾਸਮਿਤੀ ਦੇ ਪ੍ਰਧਾਨ ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ ਵਫ਼ਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਜਨੈਤਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਤੇ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਸਨਮਾਨਿਤ ਕੀਤਾ ਗਿਆ। ਵਫ਼ਦ ਵਿੱਚ ਸ਼ਾਮਲ ਚਰਨਜੀਤ ਸਿੰਘ ਛਾਬੜਾ, ਮਹਿੰਦਰਪਾਲ ਸਿੰਘ ਛਾਬੜਾ, ਰਾਜਿੰਦਰ ਸਿੰਘ ਗਹਿਲੋਤ, ਮੋਹਨ ਸਿੰਘ ਸੋਢੀ, ਸੋਹਨ ਮੇਡਤੀਆ ਨੇ ਕਿਹਾ ਕਿ ਸੱਚਖੰਡ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਜੁੜਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਅੰਦਰ ਸੰਗਤ ਤੇ ਪੰਗਤ ਦੀ ਮਰਿਆਦਾ ਬਹੁਤ ਮਹਾਨ ਹੈ, ਜੋ ਊਚ-ਨੀਚ ਦੇ ਭੇਦ-ਭਾਵ ਨੂੰ ਖਤਮ ਕਰਨ ਵਾਲੀ ਹੈ। ਇਸ ਦੌਰਾਨ ਵਫ਼ਦ ’ਚ ਆਏ ਵੱਖ-ਵੱਖ ਧਰਮਾਂ ਨਾਲ ਸਬੰਧਤ ਮਹਾਸਮਿਤੀ ਦੇ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕੀਤਾ।
ਇਸ ਮੌਕੇ ਓਐੱਸਡੀ ਸਤਬੀਰ ਸਿੰਘ ਨੇ ਕਿਹਾ ਕਿ ਸਾਲ 1984 ’ਚ ਦਰਬਾਰ ਸਾਹਿਬ ’ਤੇ ਹਮਲੇ ਉਪਰੰਤ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜੋਧਪੁਰ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਸ ਸਮੇਂ ਉਨ੍ਹਾਂ ਦੀਆਂ ਮੁਲਾਕਾਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿੱਚ ਚਰਨਜੀਤ ਸਿੰਘ ਛਾਬੜਾ ਅਤੇ ਉਥੋਂ ਦੀ ਸੰਗਤ ਦਾ ਵੱਡਾ ਯੋਗਦਾਨ ਰਿਹਾ ਹੈ। ਇਸ ਮੌਕੇ ਮੀਤ ਸਕੱਤਰ ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਨਿਸ਼ਾਨ ਸਿੰਘ ਮੌਜੂਦ ਸਨ।

Advertisement

Advertisement