For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਦੇ ਪਿੰਡ ਤੋਂ ਮਹਿਲਾ ਸਸ਼ਕਤੀਕਰਨ ਲਈ ਪਾਇਲਟ ਪ੍ਰਾਜੈਕਟ ਸ਼ੁਰੂ

08:41 AM Jan 08, 2025 IST
ਮੁੱਖ ਮੰਤਰੀ ਦੇ ਪਿੰਡ ਤੋਂ ਮਹਿਲਾ ਸਸ਼ਕਤੀਕਰਨ ਲਈ ਪਾਇਲਟ ਪ੍ਰਾਜੈਕਟ ਸ਼ੁਰੂ
ਪਿੰਡ ਸਤੌਜ ਵਿੱਚ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਦੇ ਭੈਣ ਮਨਪ੍ਰੀਤ ਕੌਰ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਜਨਵਰੀ
ਇੱਥੋਂ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਪੁਲਾਂਘ ਪੁੱਟੀ ਹੈ। ਸੰਗਰੂਰ ਪ੍ਰਸ਼ਾਸਨ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸਹਿਯੋਗ ਨਾਲ ਡਿਜੀਟਲ ਵਿੱਤੀ ਸਾਖਰਤਾ ਲਈ ਮਹਿਲਾ ਸੂਖਮ ਉਦਮੀਆਂ ਦੀ ਮਜ਼ਬੂਤੀ ਵਜੋਂ ਪਿੰਡ ਸਤੌਜ ਤੋਂ ਪਾਇਲਟ ਪ੍ਰਾਜੈਕਟ ਆਰੰਭਿਆ ਹੈ ਜਿਸ ਦਾ ਆਗਾਜ਼ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਪਹਿਲ ਪ੍ਰਾਜੈਕਟ ਨਾਲ ਜੁੜੀਆਂ ਉੱਦਮੀ ਔਰਤਾਂ ਨੂੰ ਆਪਣੇ ਵਪਾਰ ਦਾ ਪੱਧਰ ਉੱਚਾ ਚੁੱਕਣ ਦੇ ਸਮਰੱਥ ਬਣਾਉਣ ਲਈ ਗੁਰਮੁਖੀ ਭਾਸ਼ਾ ਵਿੱਚ ਤਿਆਰ ਮੋਬਾਈਲ ਐਪਲੀਕੇਸ਼ਨ ‘ਮੇਰਾਬਿੱਲਜ਼ ਐਪ’ ਲਾਂਚ ਕੀਤੀ ਗਈ ਜਿਸ ਨਾਲ ਇਨ੍ਹਾਂ ਔਰਤਾਂ ਨੂੰ ਆਪਣਾ ਹਿਸਾਬ ਕਿਤਾਬ ਰੱਖਣ ਵਿਚ ਮਦਦ ਮਿਲੇਗੀ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਪੇਂਡੂ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ 3741 ਸਵੈ ਸਹਾਇਤਾ ਸਮੂਹ ਕਾਰਜਸ਼ੀਲ ਹਨ ਅਤੇ ਇਨ੍ਹਾਂ ਗਰੁੱਪਾਂ ਦੀਆਂ ਮਹਿਲਾ ਮੈਂਬਰ ਵੱਖ-ਵੱਖ ਉਤਪਾਦ ਆਪਣੇ ਹੱਥੀਂ ਤਿਆਰ ਕਰਕੇ ਵਿਕਰੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਨਾਰੀ ਸ਼ਕਤੀ ਦੀ ਮਜ਼ਬੂਤੀ ਤਹਿਤ ਸੀਐੱਸਆਰ ਤਹਿਤ ਪਹਿਲੇ ਪੜਾਅ ਵਜੋਂ ਜ਼ਿਲ੍ਹਾ ਸੰਗਰਰ ਦੀਆਂ ਕਰੀਬ 5 ਹਜ਼ਾਰ ਪੇਂਡੂ ਔਰਤਾਂ ਨੂੰ ‘ਮੇਰਾਬਿੱਲਜ਼ ਐਪ’ ਨਾਲ ਜੋੜਨ ਲਈ ਡਿਜੀਟਲ ਵਿੱਤੀ ਸਾਖਰਤਾ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਭੈਣ ਮਨਪ੍ਰੀਤ ਕੌਰ ਨੇ ਕਿਹਾ ਕਿ ਪਿੰਡਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇਹ ਇੱਕ ਅਹਿਮ ਉਪਰਾਲਾ ਹੈ। ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਵਾਈਸ ਚੇਅਰਮੈਨ ਸਚਿਤ ਜੈਨ ਨੇ ਦੱਸਿਆ ਕਿ ਸਤੌਜ ਵਿੱਚ ਉਨ੍ਹਾਂ ਦੀ ਕੰਪਨੀ ਵੱਲੋਂ ਕੁਝ ਹੋਰ ਨਿਵੇਕਲੀਆਂ ਪਹਿਲਕਦਮੀਆਂ ਵੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਪੰਜਾਬ ਸਰਕਾਰ ਕੋਲੋਂ ਸਤੌਜ ਜਾਂ ਨੇੜਲੇ ਪਿੰਡਾਂ ਵਿੱਚ ਮੀਆਂ ਵਾਕੀ ਜੰਗਲ ਤਿਆਰ ਕਰਨ ਲਈ ਲਗਭਗ 20 ਏਕੜ ਜ਼ਮੀਨ ਦੀ ਮੰਗ ਕੀਤੀ ਗਈ ਹੈ। ਸਮਾਗਮ ਦੌਰਾਨ ਮੇਰਾਬਿੱਲਜ਼ ਐਪ ਦੇ ਸੀਈਓ ਪੀਆ ਬਹਾਦੁਰ ਨੇ ਵੀ ਸੰਬੋਧਨ ਕੀਤਾ। ਅੰਤ ਵਿੱਚ ਮਾਤਾ ਹਰਪਾਲ ਕੌਰ, ਮਨਪ੍ਰੀਤ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਰਧਮਾਨ ਲਿਮਟਿਡ ਵੱਲੋਂ ਗਿੱਲਾ ਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਮੁਹੱਈਆ ਕਰਵਾਏ ਗਏ 10 ਈ-ਰਿਕਸ਼ਾ ਵੀ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ।

Advertisement

Advertisement
Advertisement
Author Image

sukhwinder singh

View all posts

Advertisement