For the best experience, open
https://m.punjabitribuneonline.com
on your mobile browser.
Advertisement

ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਦਾ ਸਨਮਾਨ

08:25 AM Mar 17, 2024 IST
ਪਿੰਗਲਵਾੜਾ ਮੁਖੀ ਡਾ  ਇੰਦਰਜੀਤ ਕੌਰ ਦਾ ਸਨਮਾਨ
ਡਾ. ਇੰਦਰਜੀਤ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 16 ਮਾਰਚ
ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ) ਦੀ ਮਾਨਾਂਵਾਲਾ ਬ੍ਰਾਂਚ ਵਿਖੇ ਇਨਰ ਵ੍ਹੀਲ ਕਲੱਬ ਆਫ ਅੰਮ੍ਰਿਤਸਰ ਪ੍ਰੋ ਅਤੇ ਇਨਰ ਵ੍ਹੀਲ ਕਲੱਬ ਬਟਾਲਾ ਵੱਲੋਂ ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੂੂੰ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਾਰਨ ਮਾਰਗਰੈਟ ਗੋਲਡਿੰਗ (ਐੱਮਡੀ) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਡਾ. ਸਤਿੰਦਰ ਕੌਰ ਨਿੱਜਰ ਅਤੇ ਕਲੱਬ ਮੈਂਬਰਾਂ ਨੇ ਕਿਹਾ ਕਿ ਉਹ ਡਾ. ਇੰਦਰਜੀਤ ਕੌਰ ਨੂੰ ਇਹ ਸਨਮਾਨ ਸੌਂਪ ਕੇ ਮਾਣ ਮਹਿਸੂਸ ਕਰ ਰਹੇ ਹਨ। ਇਸ ਮੌਕੇ ਸਮਾਰੋਹ ਦੌਰਾਨ ਭਗਤ ਪੂਰਨ ਸਿੰਘ ਸਕੂਲ ਫਾਰ ਦਿ ਡੈੱਫ ਅਤੇ ਭਗਤ ਪੂਰਨ ਸਿੰਘ ਸਕੂਲ ਫ਼ਾਰ ਸਪੈਸ਼ਲ ਐਜੂਕੇਸ਼ਨ ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਡਾ. ਇੰਦਰਜੀਤ ਕੌਰ ਤੇ ਅਬਨਾਸ਼ ਕੌਰ ਕੰਗ ਚੇਅਰਪਰਸਨ ਪਿੰਗਲਵਾੜਾ ਸੁਸਾਇਟੀ ਆਫ਼ ਓਨਟਾਰੀਓ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਭੇਟ ਕੀਤੇ। ਇਸ ਮੌਕੇ ਮੁਖਤਾਰ ਸਿੰਘ ਗੁਰਾਇਆ ਆਨਰੇਰੀ ਸਕੱਤਰ, ਪਰਮਿੰਦਰਜੀਤ ਸਿੰਘ ਭੱਟੀ, ਸੁਰਿੰਦਰ ਕੌਰ ਭੱਟੀ, ਡਾ. ਇੰਦਰਜੀਤ ਕੌਰ (ਰੇਨੂੰ), ਡਾ. ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਅਨੀਤਾ ਬੱਤਰਾ ਆਦਿ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×