ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੇਬ ਦੇ ਕਾਰੋਬਾਰ ਲਈ ਮੁੱਖ ਕੇਂਦਰ ਵਜੋਂ ਉਭਰੇਗਾ ਪਿੰਜੌਰ: ਨਾਇਬ ਸੈਣੀ

08:47 AM Jul 18, 2024 IST
ਪਿੰਜੌਰ ਵਿੱਚ ਆਧੁਨਿਕ ਮੰਡੀ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।

ਪੀਪੀ ਵਰਮਾ
ਪੰਚਕੂਲਾ, 17 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਜ਼ਿਲ੍ਹਾ ਪੰਚਕੂਲਾ ਦੇ ਪਿੰਜੌਰ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਉਦਘਾਟਨ ਕੀਤਾ ਅਤੇ ਕਿਸਾਨਾਂ ਅਤੇ ਵਪਾਰੀਆਂ ਦੀ ਭਲਾਈ ਲਈ ਕਈ ਤੋਹਫੇ ਦਿੱਤੇ। ਆਧੁਨਿਕ ਸੇਬ, ਫਲ ਅਤੇ ਸਬਜ਼ੀ ਮੰਡੀ ਪਿੰਜੌਰ ਵਿੱਚ ਕਾਰੋਬਾਰ ਵਧਾਉਣ ਦੇ ਆਸਾਰ ਦੱਸੇ। ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਕਿਸਾਨ ਅਤੇ ਖੇਤੀ ਮਜ਼ਦੂਰ ਜੀਵਨ ਸੁਰੱਖਿਆ ਯੋਜਨਾ, 2013 ਤਹਿਤ ਬਿਨੈਕਾਰ ਦੀ ਉਮਰ ਮੌਜੂਦਾ 10 ਤੋਂ 65 ਸਾਲ ਤੋਂ ਵਧਾ ਕੇ 10 ਤੋਂ 75 ਸਾਲ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਬਿਜਲੀ ਡਿੱਗਣ ਨਾਲ ਹੋਣ ਵਾਲੇ ਹਾਦਸਿਆਂ ਨੂੰ ਵੀ ਸਰਕਾਰ ਵੱਲੋਂ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਿਮਾਚਲ ਦੇ ਨਾਲ-ਨਾਲ ਜੰਮੂ-ਕਸ਼ਮੀਰ ਦੇ ਸੇਬ ਵਪਾਰੀ ਵੀ ਸੇਬ ਦੇ ਵਪਾਰ ਲਈ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੇ ਸੰਪਰਕ ਵਿੱਚ ਹਨ, ਇਸ ਲਈ ਪਿੰਜੌਰ ਸੇਬ ਦੇ ਕਾਰੋਬਾਰ ਲਈ ਇੱਕ ਮੁੱਖ ਕੇਂਦਰ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਪਿੰਜੌਰ ਵਿੱਚ ਇਸ ਸਬਜ਼ੀ ਮੰਡੀ ਦੇ ਬਣਨ ਨਾਲ ਇਸ ਖੇਤਰ ਵਿੱਚ ਕਾਰੋਬਾਰ ਵਧੇਗਾ ਅਤੇ ਰੁਜ਼ਗਾਰ ਦੇ ਮੌਕੇ ਵੀ ਉਪਲਬਧ ਹੋਣਗੇ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਦਰੂ, ਹਰਿਆਣਾ ਖੇਤੀਬਾੜੀ ਮੰਡੀਕਰਨ ਬੋਰਡ ਦੇ ਮੁੱਖ ਪ੍ਰਸ਼ਾਸਕ ਮੁਕੇਸ਼ ਆਹੂਜਾ, ਸਕੱਤਰ ਰਾਕੇਸ਼ ਸੰਧੂ, ਡਿਪਟੀ ਕਮਿਸ਼ਨਰ ਡਾ. ਯਸ਼ ਗਰਗ, ਪੁਲਿਸ ਡਿਪਟੀ ਕਮਿਸ਼ਨਰ ਡਾ. ਸ੍ਰੀਮਤੀ ਹਿਮਾਦਰੀ ਕੌਸ਼ਿਕ, ਐੱਸਡੀਐੱਮ ਕਾਲਕਾ ਲਕਸ਼ਿਤ ਸਰੀਨ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਭਾਰਤ ਭੂਸ਼ਣ ਭਾਰਤੀ, ਨਗਰ ਨਿਗਮ ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ ਸ਼ਾਮਲ ਸਨ।

Advertisement

Advertisement
Advertisement