ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨਸਾ ਵਿੱਚ ਸਥਾਪਤ ਕੀਤੇ ਜਾਣਗੇ ਪਿੰਕ, ਗਰੀਨ ਤੇ ਯੂਥ ਪੋਲਿੰਗ ਸਟੇਸ਼ਨ

08:03 AM May 30, 2024 IST

ਪੱਤਰ ਪ੍ਰੇਰਕ
ਮਾਨਸਾ, 29 ਮਈ
ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਨੇ ਦੱਸਿਆ ਕਿ ਪਹਿਲੀ ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਚੋਣ ਅਮਲੇ ਅਤੇ ਵੋਟਰਾਂ ਲਈ ਗਰਮੀ ਤੋਂ ਬਚਾਅ ਲਈ ਪੱਖੇ ਅਤੇ ਕੂਲਰਾਂ ਦੇ ਪ੍ਰਬੰਧ ਕੀਤੇ ਜਾਣਗੇ ਅਤੇ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਲਈ ਠੰਢੇ ਪਾਣੀ ਦੀਆਂ ਛਬੀਲਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੋਲਿੰਗ ਪਾਰਟੀ ਦੇ ਹਰ ਮੈਂਬਰ ਨੂੰ ਮੈਡੀਕਲ ਕਿੱਟ ਵੀ ਦਿੱਤੀ ਜਾਵੇਗੀ ਅਤੇ ਹਰ ਪੋਲਿੰਗ ਸਟੇਸ਼ਨ ਉੱਪਰ ਵੋਟਰਾਂ ਦੀ ਸਹਾਇਤਾ ਲਈ ਬੀ.ਐੱਲ.ਓਜ਼ ਅਤੇ ਵਲੰਟੀਅਰ ਵੱਲੋਂ ਵੋਟਰ ਅਸਿਸਟੈਂਟ ਬੂਥ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਿੰਕ, ਗਰੀਨ, ਯੂਥ ਅਤੇ ਪੀਡਬਲਿਊਡੀ ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ਵਿੱਚ 3 ਪਿੰਕ ਬੂਥ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੀ.ਡਬਲਿਊ.ਡੀ. ਵੋਟਰਾਂ ਦੀ ਸਹੂਲਤ ਲਈ ਹਰ ਪੋਲਿੰਗ ਸਟੇਸ਼ਨ ਉੱਪਰ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।

Advertisement

Advertisement
Advertisement