ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਤੌਜ ਵਿੱਚ ਪਾਈਪ ਲਾਈਨ ਦਾ ਕੰਮ ਸ਼ੁਰੂ

09:01 PM Jun 23, 2023 IST
featuredImage featuredImage

ਪੱਤਰ ਪ੍ਰੇਰਕ

Advertisement

ਚੀਮਾ ਮੰਡੀ, 8 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿੱਚ ਨਹਿਰੀ ਪਾਣੀ ਦੀ ਸਹੂਲਤ ਲਈ ਜ਼ਮੀਨਦੋਜ਼ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਕੰਮ ਦੀ ਸ਼ੁਰੂਆਤ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਵੱਲੋਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤਾਂ ਨਹਿਰੀ ਪਾਣੀ ਪਹੁੰਚਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਲਾਕੇ ਦੇ ਪਿੰਡਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪ ਲਾਇਨਾਂ ਪਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਦੇ ਐੱਸਡੀਓ ਹਰਮੁਨਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਪਿੰਡ ਸਤੌਜ ਦੀ 1281 ਏਕੜ ਜ਼ਮੀਨ ਨੂੰ ਲਾਭ ਮਿਲੇਗਾ ਤੇ ਇਸ ਪਾਈਪ ਲਾਈਨ ਪਾਉਣ ਦਾ ਕੰਮ ਕਿਸਾਨਾਂ ਦੇ ਸਹਿਯੋਗ ਨਾਲ ਜਲਦੀ ਹੀ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਨੰਬਰਦਾਰ, ਸਰਪੰਚ ਚਰਨਾ ਸਿੰਘ, ਜੇਈ ਅਰਸ਼ਦੀਪ ਸਿੰਘ, ਲਖਵੀਰ ਸਿੰਘ, ਹਰਵਿੰਦਰ ਸਿੰਘ ਰਿਸ਼ੀ, ਜਸਵੀਰ ਸਿੰਘ, ਗੁਰਤੇਜ ਸਿੰਘ, ਗੁਲਾਬ ਸਿੰਘ, ਕਰਮਜੀਤ ਸਿੰਘ, ਸੰਦੀਪ ਸਿੰਘ, ਗੁਰਨੈਬ ਸਿੰਘ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਤੇ ਸਤਿਗੁਰ ਸਿੰਘ ਹਾਜ਼ਰ ਸਨ।

Advertisement

Advertisement