ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਈਪਲਾਈਨ ਲੀਕੇਜ: ਮੁਹਾਲੀ ’ਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

08:58 AM Oct 01, 2024 IST
ਨਹਿਰੀ ਪਾਣੀ ਦੀ ਸਿੱਧੇ ਸਪਲਾਈ ਵਾਲੀ ਪਾਈਪਲਾਈਨ ’ਚੋਂ ਹੋ ਰਹੀ ਲੀਕੇਜ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਸਤੰਬਰ
ਮੁਹਾਲੀ ਦੇ ਕੁਝ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਅਗਲੇ ਦੋ ਦਿਨ ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2, ਮੁਹਾਲੀ ਦੇ ਕਾਰਜਕਾਰੀ ਇੰਜੀਨੀਅਰ ਮਾਈਕਲ ਨੇ ਦੱਸਿਆ ਕਿ ਕਜੌਲੀ ਤੋਂ ਨਹਿਰੀ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-1 ਅਤੇ ਫੇਜ਼-2 ਦੀ ਮੇਨ ਪਾਈਪਲਾਈਨ (ਮੁੱਖ ਹਾਇਡਰ ਪਾਈਪ) ਵਿੱਚ ਅਚਾਨਕ ਜ਼ਬਰਦਸਤ ਲੀਕੇਜ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਰਸਤੇ ਵਿੱਚ ਪਿੰਡ ਮਾਮੂਪੁਰ ਅਤੇ ਭੁੱਖੜੀ ਨੇੜੇ ਵੀ ਪਾਈਪਲਾਈਨ ਲੀਕ ਹੋ ਗਈ ਹੈ। ਮੁੱਖ ਹਾਇਡਰ ਅਤੇ ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਕਰਨ ਲਈ ਵਿਭਾਗ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੋ ਦਿਨ ਲਈ ਪਾਣੀ ਦੀ ਬੰਦੀ ਲਈ ਗਈ ਹੈ। ਜਿਸ ਕਾਰਨ ਭਲਕੇ ਪਹਿਲੀ ਅਕਤੂਬਰ ਅਤੇ 2 ਅਕਤੂਬਰ ਨੂੰ ਇੱਥੋਂ ਦੇ ਫੇਜ਼-1, ਫੇਜ਼-2, ਫੇਜ਼-3ਏ, ਫੇਜ਼-3ਬੀ1, ਫੇਜ਼-3ਬੀ-2, ਫੇਜ਼-4, ਫੇਜ਼-5, ਫੇਜ਼-6, ਫੇਜ਼-7 ਅਤੇ ਪਿੰਡ ਮਦਨਪੁਰਾ ਅਤੇ ਉਦਯੋਗਿਕ ਖੇਤਰ ਫੇਜ਼-1 ਤੋਂ ਫੇਜ਼-5 ਵਿੱਚ ਨਹਿਰੀ ਪਾਣੀ ਦੀ ਸਪਲਾਈ ਉਪਲਬਧਤਾ ਮੁਤਾਬਕ ਹੋਵੇਗੀ।
ਅਧਿਕਾਰੀ ਨੇ ਦੱਸਿਆ ਕਿ ਭਲਕੇ ਮੰਗਲਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪੂਰੇ ਪ੍ਰੈਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਹੋਵੇਗੀ। ਜਦੋਂਕਿ ਸ਼ਾਮ ਨੂੰ ਵੀ ਪਾਣੀ ਦੀ ਸਪਲਾਈ ਘੱਟ ਪ੍ਰੈੱਸ਼ਰ ਨਾਲ (ਪਾਣੀ ਦੀ ਉਪਲਬਧਤਾ ਅਨੁਸਾਰ) ਹੋਵੇਗੀ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਹੋਵੇਗੀ। ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪ੍ਰੈੱਸ਼ਰ ਨਾਲ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਦੋ ਦਿਨ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਅਤੇ ਮੁਰੰਮਤ ਕਾਰਜਾਂ ਦੌਰਾਨ ਜਲ ਸਪਲਾਈ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦੇਣ। ਕਸੌਲੀ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਪਾਈਪਲਾਈਨ ਲੀਕੇਜ ਹੋਣ ਕਾਰਨ ਮੁਰੰਮਤ ਦੇ ਚੱਲਦਿਆਂ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ।

Advertisement

Advertisement