ਪਿਪਸ ਸਕੂਲ ਦਾ ਨਤੀਜਾ ਸ਼ਾਨਦਾਰ
06:42 AM Mar 26, 2025 IST
ਚਮਕੌਰ ਸਾਹਿਬ:
Advertisement
ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦਾ ਨਤੀਜਾ ਐਲਾਨਿਆ ਗਿਆ। ਪ੍ਰਿੰਸੀਪਲ ਸਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਨਰਸਰੀ ਜਮਾਤ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲ਼ੇ ਅਤੇ ਐਸ ਓ ਐਫ਼ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਰੂਪ ਵਿੱਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ, ਮੈਨੇਜਿੰਗ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ, ਮੈਨੇਜਰ ਪ੍ਰੀਤਪਾਲ ਕੌਰ ਅਟਵਾਲ ਅਤੇ ਪ੍ਰਿੰਸੀਪਲ ਸੁਰਜੀਤ ਸਿੰਘ ਵੱਲੋਂ ਵਧਾਈ ਦਿੱਤੀ ਗਈ। -ਨਿੱਜੀ ਪੱਤਰ ਪ੍ਰੇਰਕ
Advertisement
Advertisement