ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਰ ਫਾਜ਼ਲ ਸ਼ਾਹ ਦਾ ਸਾਲਾਨਾ ਜੋੜ ਮੇਲਾ 11 ਨੂੰ

07:00 AM Jun 04, 2024 IST

ਪੱਤਰ ਪ੍ਰੇਰਕ
ਦੇਵੀਗੜ੍ਹ, 3 ਜੂਨ
ਇਤਿਹਾਸਕ ਪਿੰਡ ਘੜਾਮ ਦੀ ਧਰਤੀ ’ਤੇ ਸਥਿਤ ਪੀਰ ਫਾਜ਼ਲ ਸ਼ਾਹ ਦੀ ਦਰਗਾਹ ’ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਜੋੜ ਮੇਲਾ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 11 ਜੂਨ ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ। ਦਰਗਾਹ ਦੇ ਗੱਦੀ ਨਸ਼ੀਨ ਬਾਬਾ ਜਗਤਾਰ ਜੀ ਨੇ ਦੱਸਿਆ ਕਿ ਇਸ ਦਿਨ ਜੈ ਬਾਬਾ ਸ਼ੰਕਰ ਗਿਰ ਔਲੀਆ ਦੀ ਬਰਸੀ ਵੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ। ਇਸ ਦਿਨ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਜਾਵੇਗਾ ਤੇ ਕੀਰਤਨ ਵੀ ਸਜਾਇਆ ਜਾਵੇਗਾ। ਇਸ ਮੌਕੇ ਪੰਜਾਬ ਦੇ ਮਸ਼ਹੂਰ ਕਵਾਲ ਅਤੇ ਰਾਗੀ ਢਾਡੀ ਸੰਗਤਾਂ ਨੂੰ ਨਿਹਾਲ ਕਰਨਗੇ।

Advertisement

Advertisement