For the best experience, open
https://m.punjabitribuneonline.com
on your mobile browser.
Advertisement

ਪੀਰ ਮੁਹੰਮਦ ਵੱਲੋਂ ਕੰਗਨਾ ਦੇ ਬਿਆਨ ਦੀ ਨਿਖੇਧੀ

06:08 AM Jun 07, 2024 IST
ਪੀਰ ਮੁਹੰਮਦ ਵੱਲੋਂ ਕੰਗਨਾ ਦੇ ਬਿਆਨ ਦੀ ਨਿਖੇਧੀ
Advertisement

ਪੱਤਰ ਪ੍ਰੇਰਕ
ਚੰਡੀਗੜ੍ਹ, 6 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਅੱਜ ਚੰਡੀਗੜ੍ਹ ਹਵਾਈ ਅੱਡੇ ’ਤੇ ਇੱਕ ਮਹਿਲਾ ਸੀਆਈਐੱਸਐੱਫ਼ ਅਧਿਕਾਰੀ ਕੁਲਵਿੰਦਰ ਕੌਰ ਤੋਂ ਵਿਰੋਧ ਅਤੇ ਅਪਮਾਨ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਇਹ ਇੱਕ ਬਿਲਕੁਲ ਦਰੁਸਤ ਕਾਰਵਾਈ ਹੋਈ ਹੈ।
ਅਕਾਲੀ ਆਗੂ ਪੀਰ ਮੁਹੰਮਦ ਨੇ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਸਥਿਤੀ ਸਪੱਸ਼ਟ ਕਰਨ ਅਤੇ ਦੱਸਣ ਲਈ ਕਿਹਾ,‘‘ਭਾਜਪਾ ਆਗੂ ਕੰਗਨਾ ਰਣੌਤ ਸਾਡੇ ਪੰਜਾਬ ਦੇ ਨੌਜਵਾਨਾਂ ਅਤੇ ਆਮ ਲੋਕਾਂ ਨਾਲ ਅਜਿਹਾ ਵਿਹਾਰ ਕਿਉਂ ਕਰ ਰਹੀ ਹੈ?’’

Advertisement

Advertisement
Author Image

joginder kumar

View all posts

Advertisement
Advertisement
×