ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਪ ਦੌਰਾਨ 67 ਨੌਜਵਾਨਾਂ ਦੀ ਪਲੇਸਮੈਂਟ

06:23 AM Aug 05, 2024 IST

ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੀ-ਪਾਇਟ ਕੇਂਦਰ ਸ਼ਹੀਦਗੜ੍ਹ ਵਿੱਚ ਪਲੇਸਮੈਂਟ-ਕਮ-ਸਵੈ ਰੁਜ਼ਗਾਰ ਕੈਂਪ ਲਗਾਇਆ ਗਿਆ। ਇਸ ਵਿੱਚ 67 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ। ਜ਼ਿਲ੍ਹਾ ਰੁਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਾਈਵੇਟ ਕੰਪਨੀਆਂ ਗੋ-ਇੰਡੀਕਾ, ਫਲਿੱਪਕਾਰਟ ਅਤੇ ਐੱਸਆਈਐੱਸ ਆਦਿ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਕੈਂਪ ਵਿੱਚ ਹਾਜ਼ਰ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ਆਫਰ ਕੀਤੀਆਂ। ਇਸ ਕੈਂਪ ’ਚ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਰਕਾਰੀ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਨੁਕਤਿਆਂ ਬਾਰੇ ਦੱਸਿਆ ਅਤੇ ਰੁਜ਼ਗਾਰ ਵਿਭਾਗ ਨਾਲ ਜੁੜਨ ਵਾਸਤੇ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement