ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਢ ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ ਸਟਰੀਟ ਨੂੰ ਨਵਿਆਉਣ ਦੀ ਯੋਜਨਾ

08:56 AM Oct 09, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਅਕਤੂਬਰ
ਲਗਪਗ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਜੱਲ੍ਹਿਆਂਵਾਲਾ ਬਾਗ ਨੂੰ ਜਾਂਦੇ ਰਸਤੇ (ਹੈਰੀਟੇਜ ਸਟਰੀਟ) ਨੂੰ ਛੇਤੀ ਹੀ ਨਵਿਆਉਣ ਦੀ ਯੋਜਨਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਹ ਪ੍ਰਗਟਾਵਾ ਸੈਰ ਸਪਾਟਾ ਵਿਭਾਗ ਪੰਜਾਬ ਅਤੇ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸੰਸਦ ਮੈਂਬਰ ਦੇ ਕੋਟੇ ਵਿੱਚੋਂ ਮਿਲੇ ਫੰਡ ਇਸ ਕੰਮ ਲਈ ਦਿੱਤੇ ਜਾਣਗੇ। ਇਸ ਕੰਮ ’ਤੇ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਆਵੇਗੀ , ਜਿਸ ਨਾਲ ਹੈਰੀਟੇਜ ਸਟਰੀਟ ਨੂੰ ਦੁਬਾਰਾ ਰੰਗ ਰੋਗਨ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਰਿ ਕੰਮ ਦੀਵਾਲੀ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ।

Advertisement

Advertisement