ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Plane crash ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਵਿਚ ਜਹਾਜ਼ ਹਾਦਸੇ ਵਾਲੀ ਥਾਂ ਪੁੱਜੇ

10:35 AM Jun 13, 2025 IST
featuredImage featuredImage
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਵਿਚ ਮੇਘਾਨੀਨਗਰ ਨਗਰ ਇਲਾਕੇ ਵਿਚ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਦੇ ਹੋਏ। ਫੋਟੋ: ਪੀਟੀਆਈ

ਅਹਿਮਦਾਬਾਦ, 13 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋਣ ਵਾਲੀ ਸਾਈਟ ’ਤੇੇ ਪਹੁੰਚੇ। ਵੀਰਵਾਰ ਬਾਅਦ ਦੁਪਹਿਰ ਹੋਏ ਹਾਦਸੇ ਵਿਚ 265 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਾਦਸੇ ਵਾਲੀ ਥਾਂ ਜਹਾਜ਼ ਦੇ ਮਲਬੇ ਨੂੰ ਦੇਖਦੇ ਹੋਏ। ਫੋਟੋ: ਪੀਟੀਆਈ

ਪ੍ਰਧਾਨ ਮੰਤਰੀ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ ਤੋਂ ਸਿੱਧੇ ਮੇਘਾਨੀਨਗਰ ਇਲਾਕੇ ਵਿਚ ਹਾਦਸੇ ਵਾਲੀ ਥਾਂ ਪੁੱਜੇ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਵੀ ਉਨ੍ਹਾਂ ਦੇ ਨਾਲ ਸਨ।

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਹਾਜ਼ ਹਾਦਸੇ ਵਾਲੀ ਥਾਂ ਉੱਤੇ ਪੁਲੀਸ ਤੇ ਪ੍ਰਸ਼ਾਸਨਿਕ ਤੋਂ ਜਾਣਕਾਰੀ ਲੈਂਦੇ ਹੋਏ। ਫੋਟੋ: ਪੀਟੀਆਈ

 

ਪ੍ਰਧਾਨ ਮੰਤਰੀ ਮੋਦੀ ਹਾਦਸੇ ਵਿਚ ਬਚੇ ਇਕੋ ਇਕ ਯਾਤਰੀ ਰਮੇੇਸ਼ ਵਿਸ਼ਵਾਸ ਕੁਮਾਰ ਤੇ ਹੋਰਨਾਂ ਜ਼ਖ਼ਮੀਆਂ ਨੂੰ ਵੀ ਮਿਲਣਗੇ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਵੀਰਵਾਰ ਦੁਪਹਿਰੇ ਉਡਾਣ ਭਰਨ ਤੋਂ ਕੁਝ ਮਿੰਟਾਂ ਅੰਦਰ ਹਵਾਈ ਅੱਡੇ ਮੈਡੀਕਲ ਕਾਲਜ ਕੰਪਲੈਕਸ ਉੱਤੇ ਕਰੈਸ਼ ਹੋ ਗਿਆ ਸੀ। ਜਹਾਜ਼ ਵਿਚ ਅਮਲੇ ਦੇ 12 ਮੈਂਬਰਾਂ ਸਣੇ ਕੁੱਲ 242 ਯਾਤਰੀ ਸਵਾਰ ਸਨ। ਇਨ੍ਹਾਂ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਵੀ ਸ਼ਾਮਲ ਸਨ। ਹਾਦਸੇ ਵਿਚ ਭਾਰਤੀ ਮੂਲ ਦਾ ਬ੍ਰਿਟਿਸ਼ ਨਾਗਰਿਕ ਰਮੇਸ਼ ਵਿਸ਼ਵਾਸਕੁੁਮਾਰ ਵਾਲ ਵਾਲ ਬਚ ਗਿਆ ਸੀ।

ਜਹਾਜ਼ ਵਿਚ ਸਵਾਰ 232 ਯਾਤਰੀਆਂ ਵਿਚ 169 ਭਾਰਤੀ, 53 ਬ੍ਰਿਟਿਸ਼, ਸੱਤ ਪੁਰਤਗਾਲੀ ਤੇ ਇਕ ਕੈਨੇਡੀਅਨ ਨਾਗਰਿਕ ਸਵਾਰ ਸੀ। ਬੀਜੇ ਮੈਡੀਕਲ ਕਾਲਜ ਦੀ ਇਮਾਰਤ ’ਤੇ ਜਹਾਜ਼ ਦੇ ਕਰੈਸ਼ ਹੋਣ ਨਾਲ ਚਾਰ ਐੱਮਬੀਬੀਐੱਸ ਵਿਦਿਆਰਥੀਆਂ ਤੇ ਇਕ ਡਾਕਟਰ ਦੀ ਪਤਨੀ ਦੀ ਮੌਤ ਹੋ ਗਈ ਸੀ। -ਪੀਟੀਆਈ

Advertisement
Tags :
PM Modi reaches Air India plane crash site