ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਨਾਲਾ ‘ਲੋਕ ਸੰਗਰਾਮ’ ਰੈਲੀ ਦੀਆਂ ਤਿਆਰੀਆਂ ਲਈ ਵਿਉਂਤਬੰਦੀ

08:02 AM May 10, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ। -ਫੋਟੋ: ਬੱਲੀ

ਖੇਤਰੀ ਪ੍ਰਤੀਨਿਧ
ਬਰਨਾਲਾ, 9 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਇਥੇ ਤਰਕਸ਼ੀਲ ਭਵਨ ਬਰਨਾਲਾ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ 26 ਮਈ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਸਾਂਝੀ ‘ਲੋਕ ਸੰਗਰਾਮ’ ਰੈਲੀ ਦੀਆਂ ਤਿਆਰੀਆਂ ਹਿਤ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ।
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਰੈਲੀ ਦੀਆਂ ਤਿਆਰੀਆਂ ਲਈ ਉਨ੍ਹਾਂ ਦੀ ਜਥੇਬੰਦੀ ਦੇ ਜ਼ਿਲ੍ਹਾ/ਬਲਾਕ/ਪਿੰਡ ਪੱਧਰੇ ਸਮੂਹ ਕਿਸਾਨ ਆਗੂਆਂ ਦੀਆਂ ਮੀਟਿੰਗਾਂ ਕਰਕੇ ਠੋਸ ਵਿਉਂਤਬੰਦੀ ਉਪਰੰਤ ਪਿੰਡ/ਇਲਾਕੇ ਪੱਧਰੇ ਝੰਡਾ ਮਾਰਚਾਂ,ਨੁੱਕੜ ਨਾਟਕਾਂ ਮੀਟਿੰਗਾਂ/ਰੈਲੀਆਂ ਆਦਿ ਰਾਹੀਂ ਪੂਰੇ ਪੰਜਾਬ ਵਿੱਚ ਜ਼ੋਰਦਾਰ ਤਿਆਰੀਆਂ ਵਿੱਢੀਆਂ ਜਾ ਰਹੀਆਂ ਹਨ
ਦੱਸਣਯੋਗ ਹੈ ਕਿ ਪੰਜਾਬ ਦੇ ਕਿਰਤੀ ਤਬਕਿਆਂ ਕਿਸਾਨਾਂ, ਖੇਤ ਮਜ਼ਦੂਰਾਂ, ਵਿਦਿਆਰਥੀਆਂ, ਠੇਕਾ-ਕਾਮਿਆਂ, ਸਨਅਤੀ ਕਾਮਿਆਂ, ਅਧਿਆਪਕਾਂ, ਸਾਬਕਾ ਸੈਨਿਕਾਂ ਅਤੇ ਬਿਜਲੀ ਮੁਲਾਜ਼ਮਾਂ ਆਦਿ ਵਰਗਾਂ ਨਾਲ ਸਬੰਧਤ ਕਰੀਬ ਦੋ ਦਰਜਨ ਜਥੇਬੰਦੀਆਂ ਵੱਲੋਂ ਇਸ ਸਾਂਝੀ ਸੰਗਰਾਮ ਰੈਲੀ ਦਾ ਸੱਦਾ ਦਿੱਤਾ ਗਿਆ ਹੈ।

Advertisement

Advertisement
Advertisement