For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਿਉਂਤਬੰਦੀ ਉਲੀਕੀ

08:41 AM Aug 28, 2024 IST
ਭਾਜਪਾ ਨੂੰ ਜ਼ਮੀਨੀ  ਪੱਧਰ ’ਤੇ ਮਜ਼ਬੂਤ ਕਰਨ ਲਈ ਵਿਉਂਤਬੰਦੀ ਉਲੀਕੀ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ। -ਫੋਟੋ: ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 27 ਅਗਸਤ
ਪੰਜਾਬ ਵਿਚ ਭਾਜਪਾ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਭਾਜਪਾ ਦੀ ਇੱਕ ਸਤੰਬਰ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾਵੇਗੀ। ਇਹ ਗੱਲ ਇੱਥੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਮਨ ਥਾਪਰ ਦੀ ਅਗਵਾਈ ਹੇਠ ਭਾਜਪਾ ਦੀ ਜ਼ਿਲ੍ਹਾ ਇਕਾਈ ਦੀ ਹੋਈ ਬੈਠਕ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਹੀ। ਬੈਠਕ ‘ਚ ਮੈਂਬਰਸ਼ਿਪ ਮੁਹਿੰਮ ਦੀ ਇੰਚਾਰਜ ਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੀ ਮੌਜੂਦ ਸਨ। ਸ੍ਰੀ ਸਰੀਨ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਇਸ ਮੌਕੇ ਅਮਨ ਥਾਪਰ ਨੇ ਦਵਿੰਦਰ ਸਿੰਗਲਾ ਬੌਬੀ ਨੂੰ ਜ਼ਿਲ੍ਹਾ ਮਾਲੇਰਕੋਟਲਾ ਲਈ ਮੈਂਬਰਸ਼ਿਪ ਮੁਹਿੰਮ ਦਾ ਇੰਚਾਰਜ, ਜ਼ਾਹਿਦ ਪੀਰ ਨੂੰ ਸਹਿ ਇੰਚਾਰਜ, ਮਾਲੇਰਕੋਟਲਾ ਸ਼ਹਿਰ ਦੀ ਐਡਵੋਕੇਟ ਰੀਨਾ ਗੋਇਲ ਅਤੇ ਹਲਕਾ ਅਮਰਗੜ੍ਹ ਹਲਕੇ ਲਈ ਰਮੇਸ਼ ਚੰਦ ਘਈ ਅਤੇ ਪ੍ਰਮੋਦ ਗੁਪਤਾ ਨੂੰ ਮੈਂਬਰਸ਼ਿਪ ਮੁਹਿੰਮ ਇੰਚਾਰਜ ਨਿਯੁਕਤ ਕੀਤਾ ਗਿਆ।

Advertisement

ਪਰਿਵਾਰਵਾਦ ਤੇ ਭਤੀਜਾਵਾਦ ਤੋਂ ਦੂਰ ਹੈ ਭਾਜਪਾ: ਅਰਵਿੰਦ ਖੰਨਾ

ਸੰਗਰੂਰ (ਨਿਜੀ ਪੱਤਰ ਪ੍ਰੇਰਕ): ਭਾਜਪਾ ਦੇ ਪਹਿਲੀ ਸਤੰਬਰ ਤੋਂ ਸ਼ੁਰੂ ਹੋ ਰਹੇ ਮੈਂਬਰਸ਼ਿਪ ਅਭਿਆਨ ਸਬੰਧੀ ਭਾਜਪਾ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਅਗਵਾਈ ’ਚ ਜ਼ਿਲ੍ਹਾ ਪੱਧਰੀ ਮੀਟਿੰਗ ਪਾਰਟੀ ਦਫ਼ਤਰ ਸੰਗਰੂਰ ਵਿਖੇ ਹੋਈ। ਮੀਟਿੰਗ ’ਚ ਮੈਂਬਰਸ਼ਿਪ ਅਭਿਆਨ ਦੇ ਇੰਚਾਰਜ ਜੀਵਨ ਗਰਗ ਅਤੇ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਧਰਮਿੰਦਰ ਦੁੱਲਟ ਸਮੇਤ ਹੋਰ ਆਗੂਆਂ ਵੱਲੋਂ ਸਾਂਝੇ ਤੌਰ ਮੈਂਬਰਸ਼ਿਪ ਅਭਿਆਨ ਸਬੰਧੀ ਨੰਬਰ ਜਾਰੀ ਕੀਤਾ ਗਿਆ। ਸ੍ਰੀ ਖੰਨਾ ਨੇ ਕਿਹਾ ਕਿ ਦੇਸ਼ ਦੀ ਭਾਜਪਾ ਹੀ ਇਕਲੌਤੀ ਅਜਿਹੀ ਪਾਰਟੀ ਹੈ ਜੋ ਪਰਿਵਾਰਵਾਦ ਤੇ ਭਾਈ ਭਤੀਜਾ ਵਾਦ ਤੋਂ ਕੋਹਾਂ ਦੂਰ ਹੈ। ਭਾਜਪਾ ’ਚ ਆਮ ਵਰਕਰ ਨੂੰ ਪੂਰੀ ਤਵੱਜੋਂ ਦਿੱਤੀ ਜਾਂਦੀ ਹੈ। ਇਸ ਮੌਕੇ ਜ਼ਿਲ੍ਹਾ ਇੰਚਾਰਜ ਸਤਵੰਤ ਧਨੌਲਾ, ਵਿਧਾਨ ਸਭਾ ਪ੍ਰਭਾਰੀ ਬੀਬੀ ਹਰਚੰਦ ਕੌਰ ਘਨੌਰੀ, ਰੌਮੀ ਗੋਇਲ ਬਲਾਕ ਪ੍ਰਧਾਨ, ਜਨਰਲ ਸਕੱਤਰ ਪ੍ਰਦੀਪ ਗਰਗ, ਸਚਿਨ ਭਾਰਦਵਾਜ ਸ਼ਾਮਲ ਸੀ।

Advertisement

Advertisement
Author Image

Advertisement