ਸਕੂਲ ਵਿੱਚ ‘ਪੌਦੇ ਲਗਾਓ, ਵਾਤਾਵਰਨ ਬਚਾਓ’ ਮੁਹਿੰਮ
07:12 AM Sep 04, 2024 IST
Advertisement
ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਸਤੰਬਰ
ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਵਾਤਾਵਰਨ ਪ੍ਰਤੀ ਲੋਕਾਂ ਨੂੰ ਅਤੇ ਸਮਾਜ ਨੂੰ ਸੁਚੇਤ ਕਰਨ ਦੇ ਮਕਸਦ ਨਾਲ ‘ਪੌਦੇ ਲਗਾਓ, ਵਾਤਾਵਰਨ ਬਚਾਓ’ ਮੁਹਿੰਮ ਚਲਾਈ ਗਈ। ਵਿਦਿਆਰਥੀਆਂ ਨੇ ਵਾਤਾਵਰਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਬੱਚਿਆਂ ਨੂੰ ਪੌਦੇ ਵੀ ਵੰਡੇ ਗਏ ਤਾਂ ਜੋ ਉਹ ਇਨ੍ਹਾਂ ਦੀ ਸੰਭਾਲ ਕਰ ਸਕਣ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ- ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਬੱਚਿਆਂ ਨੂੰ ਵਾਤਾਵਰਨ ਨੂੰ ਸਾਫ਼, ਸੁਰੱਖਿਅਤ ਅਤੇ ਹਰਾ-ਭਰਾ ਰੱਖਣ ਲਈ ਪ੍ਰੇਰਿਆ।
Advertisement
Advertisement
Advertisement