ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਨ ਸਭਾ ਦੇ ਸਪੀਕਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

08:26 AM Jul 17, 2024 IST
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬੂਟਾ ਲਗਾਉਂਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੁਲਾਈ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬੂਟਾ ਲਾ ਕੇ ਬੂਟੇ ਲਾਉਣ ਤੇ ਵਾਤਾਵਰਨ ਬਚਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸ੍ਰੀ ਸੰਧਵਾਂ ਨੇ ਕਿਹਾ ਕਿ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਵਿਧਾਨ ਸਭਾ ਦੇ ਅਧਿਕਾਰਤ ਖੇਤਰ ’ਚ 2000 ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸਾਫ਼ ਵਾਤਾਵਰਨ ਦੀ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਪੈਣਗੇ। ਉਨ੍ਹਾਂ ਨੇ ਹਰ ਮਨੁੱਖ ਨੂੰ ਇੱਕ-ਇੱਕ ਬੂਟਾ ਲਾਉਣ ਦੀ ਸਲਾਹ ਦਿੱਤੀ।
ਸਪੀਕਰ ਨੇ ਕਿਹਾ ਕਿ ਰੁੱਖਾਂ ਦੀ ਕਟਾਈ ਨਾਲ ਵਣਾਂ ਹੇਠ ਰਕਬਾ ਲਗਾਤਾਰ ਘਟ ਰਿਹਾ ਹੈ, ਇਸ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਲਈ ਧਰਤੀ ਨੂੰ ਸਿਹਤਮੰਦ, ਪ੍ਰਦੂਸ਼ਣ ਰਹਿਤ ਅਤੇ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਤੇ ਉਨ੍ਹਾਂ ਦਾ ਸੰਭਾਲ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਡੇਰੇ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਨ ਨੂੰ ਸਾਫ਼ ਕਰਨ ’ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੂਰੀ ਦੁਨੀਆਂ ਵਾਤਾਵਰਨ ਪ੍ਰਤੀ ਚਿੰਤਤ ਹੈ ਅਤੇ ਵਾਤਾਵਰਨ ਦੀਆਂ ਤਬਦੀਲੀਆਂ ਸਬੰਧੀ ਚਰਚਾ ਕਰ ਰਹੀ ਹੈ ਤਾਂ ਹਰ ਮਨੁੱਖ ਦਾ ਇਹ ਫਰਜ਼ ਬਣਦਾ ਹੈ ਕਿ ਉਹ ਵਾਤਾਵਰਨ ਪ੍ਰਤੀ ਸੁਚੇਤ ਹੋਵੇ ਅਤੇ ਵਾਤਾਵਰਨ ਦੀ ਸੰਭਾਲ ’ਚ ਆਪਣਾ ਬਣਦਾ ਯੋਗਦਾਨ ਪਾਵੇ।

Advertisement

Advertisement