For the best experience, open
https://m.punjabitribuneonline.com
on your mobile browser.
Advertisement

ਸਿੱਧੂ ਫਾਊਂਡੇਸ਼ਨ ਦੇ ਸਹਿਯੋਗ ਨਾਲ 121 ਬੂਟੇ ਲਾਏ

07:59 AM Jul 11, 2024 IST
ਸਿੱਧੂ ਫਾਊਂਡੇਸ਼ਨ ਦੇ ਸਹਿਯੋਗ ਨਾਲ 121 ਬੂਟੇ ਲਾਏ
ਬਲਬੀਰ ਸਿੰਘ ਸਿੱਧੂ ਅਤੇ ਹੋਰ ਸੈਕਟਰ 67 ਵਿਖੇ ਬੂਟੇ ਲਾਉਂਦੇ ਹੋਏ। -ਫੋਟੋ: ਚਿੱਲਾ
Advertisement

ਐੱਸਏਐੱਸ ਨਗਰ (ਮੁਹਾਲੀ):

Advertisement

ਇੱਥੋਂ ਦੇ ਸੈਕਟਰ-67 ਦੀ ਕਾਂਗਰਸ ਪਾਰਟੀ ਨਾਲ ਸਬੰਧਤ ਕੌਂਸਲਰ ਮਨਜੀਤ ਕੌਰ ਤੇ ਬਲਬੀਰ ਸਿੰਘ ਟਰਾਂਸਪੋਰਟਰ ਵੱਲੋਂ ਸਿੱਧੂ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਾਰਡ ਨੰਬਰ 25 ਵਿਖੇ 121 ਬੂਟੇ ਲਗਾਏ ਗਏ। ਇਸ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਪੁੱਤਰ ਰੂਬੀ ਸਿੱਧੂ ਵੀ ਮੌਜੂਦ ਸਨ। ਬਲਬੀਰ ਸਿੰਘ ਟਰਾਂਸਪੋਰਟਰ ਨੇ ਦੱਸਿਆ ਕਿ ਵਾਰਡ ਦੀਆਂ ਧਾਰਮਿਕ ਅਤੇ ਜਨਤਕ ਥਾਵਾਂ ਉੱਤੇ ਇਹ ਬੂਟੇ ਲਗਾਏ ਗਏ ਹਨ। ਇਸ ਮੌਕੇ ਵਾਰਡ ਦੇ ਪਤਵੰਤੇ ਵੀ ਹਾਜ਼ਰ ਸਨ। ਬਲਬੀਰ ਸਿੱਧੂ ਨੇ ਸਾਰਿਆਂ ਨੂੰ ਬਰਸਾਤ ਦੀ ਰੁੱਤ ਦੌਰਾਨ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਸੱਦਾ ਦਿੱਤਾ। -ਖੇਤਰੀ ਪ੍ਰਤੀਨਿਧ

Advertisement

Advertisement
Author Image

joginder kumar

View all posts

Advertisement