ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਮਾਂ ਦੇ ਨਾਮ ਇੱਕ ਰੁੱਖ’ ਮੁਹਿੰਮ ਤਹਿਤ 3500 ਬੂਟੇ ਲਾਏ

06:54 AM Sep 19, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਸਤੰਬਰ
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਲਾਡੋਵਾਲ ਟੋਲ ਪਲਾਜ਼ਾ ਦੇ ਅਧਿਕਾਰੀਆਂ ਵੱਲੋਂ ‘ਏਕ ਰੁੱਖ ਮਾਂ ਦੇ ਨਾਮ’ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ 3500 ਦੇ ਕਰੀਬ ਬੂਟੇ ਲਗਾਏ ਗਏ। ਇਸ ਮੌਕੇ ਪ੍ਰਾਜੈਕਟ ਡਾਇਰੈਕਟਰ ਪ੍ਰਿਅੰਕਾ ਮੀਨਾ ਨੇ ਦੱਸਿਆ ਕਿ ਐਨਐਚਏਆਈ ਵੱਲੋਂ ਹਾਈਵੇਅ ’ਤੇ ਅੰਬ, ਪਿੱਪਲ, ਜਾਮਣ, ਅਮਰੂਦ, ਤਾਲੀ ਅਤੇ ਨਿੰਮ ਆਦਿ ਦੇ ਬੂਟੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਮਿਥੇ ਟੀਚੇ ਤੋਂ ਵੱਧ ਬੂਟੇ ਲਗਾਏ ਗਏ ਹਨ। ਇਸ ਮੌਕੇ ਮੈਨੇਜਰ ਨਵਰੀਤ ਸਿੰਘ ਔਲਖ, ਮਨਪ੍ਰੀਤ ਸਿੰਘ, ਗੁਰਦਰਸ਼ਨ ਸਿੰਘ, ਪੁਲਕਿਤ ਸ਼ਰਮਾ, ਇੰਦਰਵੀਰ ਸਿੰਘ ਵੀ ਹਾਜ਼ਰ ਸਨ।

Advertisement

Advertisement