ਬੂਟਿਆਂ ਦਾ ਲੰਗਰ ਲਗਾਇਆ
05:44 AM Jun 06, 2025 IST
ਪੱਤਰ ਪ੍ਰੇਰਕ
ਦਸੂਹਾ, 5 ਜੂਨ
ਇੱਥੇ ਵਾਲਮੀਕਿ ਭਾਈਚਾਰੇ ਵੱਲੋਂ ਮਿਆਣੀ ਰੋਡ ’ਤੇ ਵਾਤਾਵਰਨ ਦਿਵਸ ਨੂੰ ਸਮਰਪਿਤ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕਾਂਗਰਸੀ ਆਗੂ ਤਰਲੋਕ ਸਿੰਘ ਸਾਹੀ ਵੱਲੋਂ ਲੋਕਾਂ ਨੂੰ ਬੂਟਿਆਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਵਾਤਾਵਰਨ ਸੰਭਾਲ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਬੂਟਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਜਨਮ ਦਿਨਾਂ, ਵਿਆਹਾਂ ਜਾਂ ਕਿਸੇ ਵੀ ਖੁਸ਼ੀ ਦੇ ਮੌਕਿਆਂ `ਤੇ ਬੂਟੇ ਲਗਾ ਕੇ ਇਸ ਨੂੰ ਯਾਦਗਾਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸਿਮਰਨਜੀਤ ਸਿੰਘ ਸਾਹੀ ਤੇ ਜਗਪਾਲ ਸਿੰਘ ਬਾਜਵਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Advertisement
Advertisement