ਲਾਇਲਪੁਰ ਖ਼ਾਲਸਾ ਕਾਲਜ ’ਚ ਬੂਟੇ ਲਾਏ
07:09 AM Aug 07, 2024 IST
ਪੱਤਰ ਪ੍ਰੇਰਕ
ਜਲੰਧਰ, 6 ਅਗਸਤ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐੱਨਐੱਸਐੱਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਨੇ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਇੱਕ ਰੁੱਖ ਮਾਂ ਦੇ ਨਾਮ’ ਤਹਿਤ ਬੂਟੇ ਲਗਾਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਐੱਨਐੱਸਐੱਸ ਵਾਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਕਿ 230 ਪੌਦੇ ਲਗਾਏ ਗਏ ਅਤੇ 270 ਪੌਦੇ ਰਾਹਗੀਰਾਂ ਨੂੰ ਵੰਡੇ ਗਏ।
Advertisement
Advertisement