ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵਰਨ ਜੈਅੰਤੀ ਪਾਰਕ ਵਿੱਚ ਬੂਟੇ ਲਾਏ

08:43 AM Jul 15, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 14 ਜੁਲਾਈ
ਸਵਰਨ ਜੈਅੰਤੀ ਪਾਰਕ ਵਿੱਚ ਅੱਜ ਮੋਹੀਯਾਲ ਸਭਾ ਜਗਾਧਰੀ ਵਰਕਸ਼ਾਪ ਅਤੇ ਸਵਰਨ ਜੈਅੰਤੀ ਪਾਰਕ ਵੈੱਲਫੇਅਰ ਸੁਸਾਇਟੀ ਵੱਲੋਂ ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ। ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਮਹਿਤਾ ਛਿੱਬਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਦੀ ਅਪੀਲ ’ਤੇ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਰੁੱਖ ਲਗਾਉਣਾ ਲਾਭਦਾਇਕ ਹੈ। ਉਨ੍ਹਾਂ ਕਿਹਾ ਕਿ ਜਿਸ ਤੇਜ਼ੀ ਨਾਲ ਰੁੱਖਾਂ ਦੀ ਕਟਾਈ ਕੀਤੀ ਜਾ ਰਹੀ, ਉਸ ਨਾਲ ਕੁਦਰਤੀ ਸੰਤੁਲਨ ਵਿਗੜ ਰਿਹਾ ਹੈ। ਇਸ ਤੋਂ ਪਹਿਲਾਂ ਕਿ ਹਾਲਾਤ ਬਦ ਤੋਂ ਬੱਦਤਰ ਹੋਣ ਸਾਨੂੰ ਸਾਰਿਆਂ ਨੂੰ ਸੁਚੇਤ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਰੁੱਖ ਲਗਾਉਣਾ ਦੇ ਨਾਲ-ਨਾਲ ਉਨ੍ਹਾਂ ਦੇ ਪਾਲਣ ਪੋਸ਼ਣ ਦਾ ਵੀ ਜ਼ਿੰਮਾ ਲੈਣਾ ਚਾਹੀਦਾ ਹੈ। ਇਸ ਮੌਕੇ ਰਾਜਿੰਦਰ, ਬਾਲੀ, ਸੁਰਿੰਦਰ ਮਹਿਤਾ ਵੇਦ, ਸਤਪਾਲ ਬਾਲੀ, ਰਾਜਿੰਦਰ ਵੇਦ, ਨਰੇਸ਼ ਮਹਿਤਾ ਆਦਿ ਹਾਜ਼ਰ ਸਨ।

Advertisement

Advertisement