ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਬਾਦਲਗੜ੍ਹ ਵਿੱਚ ਬੂਟੇ ਲਾਏ

07:29 AM Aug 22, 2020 IST

ਪੱਤਰ ਪ੍ਰੇਰਕ

Advertisement

ਰਤੀਆ, 21 ਅਗਸਤ

ਪਿੰਡ ਬਾਦਲਗੜ੍ਹ ਵਿੱਚ ਅੰਬੇਡਕਰ ਨੌਜਵਾਨ ਟਰੱਸਟ ਵੱਲੋਂ ਬੂਟੇ ਲਾਉਣ ਸਬੰਧੀ ਸਮਾਗਮ ਕਰਵਾਇਆ, ਜਿਸ ਦੌਰਾਨ ਪ੍ਰਧਾਨ ਅਮਨ ਦੀ ਅਗਵਾਈ ਵਿਚ ਮੈਂਬਰਾਂ ਨੇ ਪਿੰਡ ਦੀਆਂ ਵੱਖ ਵੱਖ ਥਾਵਾਂ ’ਤੇ ਬੂਟੇ ਲਗਾਏ। ਪ੍ਰਧਾਨ ਅਮਨ ਨੇ ਦੱਸਿਆ ਕਿ ਟਰੱਸਟ ਵਲੋਂ ਸਮੇਂ ਸਮੇਂ ’ਤੇ ਸਮਾਜਿਕ ਕੰਮ ਕੀਤੇ ਜਾਂਦੇ ਹਨ। ਇਸੇ ਤਹਿਤ ਵਾਤਾਵਰਨ ਦੀ ਸੁਰੱਖਿਆ ਲਈ ਬੂਟੇ ਲਗਾਏ ਹਨ। ਉਨ੍ਹਾਂ ਟਰੱਸਟ ਦੇ ਮੈਂਬਰਾਂ ਅਤੇ ਹੋਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾਉਣ ਤਾਂ ਕਿ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ। ਪ੍ਰਧਾਨ ਨੇ ਦੱਸਿਆ ਕਿ ਟਰੱਸਟ ਵਲੋਂ ਇਸ ਤੋਂ ਪਹਿਲਾਂ ਸਫਾਈ ਅਭਿਆਨ, ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੰਡਣਾ ਅਤੇ ਖੇਡ ਮੁਕਾਬਲੇ ਕਰਵਾਉਣਾ ਸਮੇਤ ਅਨੇਕਾਂ ਸਮਾਜਿਕ ਕੰਮ ਕੀਤੇ ਜਾ ਚੁੱਕੇ ਹਨ। ਇਸ ਮੌਕੇ ਪੱਪੂ, ਰਾਜੁ, ਗੁਰਜੰਟ, ਗੁਰਵਿੰਦਰ, ਪਾਲੀ, ਗੌਰਵ ਤੇ ਮਨਜੀਤ ਆਦਿ ਹਾਜ਼ਰ ਸਨ।

Advertisement

Advertisement
Tags :
ਪਿੰਡਬਾਦਲਗੜ੍ਹਬੂਟੇਵਿੱਚ