ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਜ਼ੋਰਾਵਰ ਸਿੰਘ ਸਕੂਲ ’ਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ

08:05 AM Jul 13, 2024 IST
ਪ੍ਰਿੰਸੀਪਲ ਅਰਸਦੀਪ ਕੌਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਵਾਉਂਦੇ ਹੋਏ। -ਫ਼ੋਟੋ: ਸੂਦ

ਫਤਹਿਗੜ੍ਹ ਸਾਹਿਬ:

Advertisement

ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਫਤਹਿਗੜ੍ਹ ਸਾਹਿਬ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੋ ਦਿਨਾਂ ਵਣ ਉਤਸਵ ਮਨਾਇਆ ਗਿਆ। ਇਸ ਮੁਹਿੰਮ ਤਹਿਤ 100 ਦੇ ਕਰੀਬ ਫਲ਼ਦਾਰ ਅਤੇ ਔਸ਼ਧੀ ਵਾਲੇ ਬੂਟੇ ਲਗਾਏ ਗਏ। ਬੋਰਡ ਪ੍ਰੀਖਿਆਵਾਂ ਵਿੱਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੇ ਆਪਣੇ ਅਧਿਆਪਕਾਂ ਨਾਲ ਮਿਲ ਕੇ ਸਕੂਲ ਵਿੱਚ ਬੂਟੇ ਲਗਾਏ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਪ੍ਰਣ ਵੀ ਕੀਤਾ। ਸਕੂਲ ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਵਿਦਿਆਰਥੀਆਂ ਨੂੰ ਪਸ਼ੂ, ਪੰਛੀਆਂ ਅਤੇ ਮਨੁੱਖੀ ਜੀਵਨ ਨੂੰ ਬਚਾਉਣ ਲਈ ਵਧ ਤੋਂ ਵਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement