ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਥੀਨ ਦੇ ਕੋਰਟ ਕੰਪਲੈਕਸ ’ਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ

08:19 AM Jul 06, 2024 IST
ਰਤੀਆ ਵਿੱਚ ਬੂਟੇ ਲਾਉਂਦੇ ਹੋਏ ਅਧਿਕਾਰੀ।

ਪੱਤਰ ਪ੍ਰੇਰਕ
ਫਰੀਦਾਬਾਦ, 5 ਜੁਲਾਈ
ਹਥੀਨ ਦੇ ਕੋਰਟ ਕੰਪਲੈਕਸ ਵਿੱਚ ਅੱਜ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਵਿੱਚ ਸਹਾਇਕ ਜ਼ਿਲ੍ਹਾ ਅਟਾਰਨੀ ਨਵਦੀਪ ਸਿੰਘ, ਪਵਨ ਕੁਮਾਰ, ਐੱਸਡੀਜੇਐੱਮ ਤੇ ਵਿਨੈ ਕਾਕਰਨ, ਜੇਐੱਮਆਈਸੀ ਵੀ ਹਾਜ਼ਰ ਸਨ। ਨਵਦੀਪ ਸਿੰਘ ਨੇ ਇਸ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਨੇ ਇਸ ਮੁਹਿੰਮ ਦੀ ਯੋਜਨਾ ਬਣਾਉਣ, ਸਮਰਥਨ ਹਾਸਲ ਕਰਨ ਅਤੇ ਬੂਟਿਆਂ ਦੀ ਚੋਣ ਤੋਂ ਲੈ ਕੇ ਉਨ੍ਹਾਂ ਨੂੰ ਸਹੀ ਸਥਾਨਾਂ ’ਤੇ ਲਗਾਉਣ ਤੱਕ ਦੇ ਸਾਰੇ ਕਾਰਜਾਂ ਵਿੱਚ ਸਹਿਯੋਗ ਦਿੱਤਾ। ਮੁਹਿੰਮ ਦਾ ਮਕਸਦ ਸਿਰਫ਼ ਰੁੱਖ ਲਗਾਉਣਾ ਹੀ ਨਹੀਂ ਸੀ, ਸਗੋਂ ਸਮਾਜ ਵਿੱਚ ਹਰਿਆਲੀ ਪ੍ਰਤੀ ਜਾਗਰੂਕਤਾ ਫੈਲਾਉਣਾ ਵੀ ਸੀ।
ਨਵਦੀਪ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੇ ਕਿਹਾ ਕਿ ਇਹ ਸਾਡੇ ਪਰਿਵਾਰ ਲਈ ਖਾਸ ਮੌਕਾ ਹੈ। ਉਸ ਦੀ ਇਹ ਮੁਹਿੰਮ ਸਾਡੇ ਵਾਤਾਵਰਣ ਲਈ ਬਹੁਤ ਮਹੱਤਵਪੂਰਨ ਹੈ ਅਤੇ ਉਸ ਦੀ ਪ੍ਰੇਰਨਾ ਨਾਲ ਹੋਰ ਲੋਕ ਵੀ ਇਨ੍ਹਾਂ ਕਾਰਜਾਂ ਵਿੱਚ ਸ਼ਾਮਲ ਹੋਣਗੇ। ਪਵਨ ਕੁਮਾਰ ਨੇ ਕਿਹਾ ਕਿ ਰੁੱਖ ਲਗਾਉਣ ਨਾਲ ਸਾਡੀ ਧਰਤੀ ਹਰੀ-ਭਰੀ ਰਹਿੰਦੀ ਹੈ ਅਤੇ ਇਸ ਮਿਸਾਲ ਨਾਲ ਹੋਰ ਲੋਕਾਂ ਨੂੰ ਵੀ ਇਸ ਤਰ੍ਹਾਂ ਦੇ ਕਾਰਜਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਨਾ ਮਿਲੇਗੀ।

Advertisement

ਐੱਸਡੀਐੱਮ ਤੇ ਡੀਐੱਸਪੀ ਨੇ ਮਿਨੀ ਸਕੱਤਰੇਤ ’ਚ ਬੂਟੇ ਲਾਏ

ਰਤੀਆ (ਪੱਤਰ ਪ੍ਰੇਰਕ): ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਅਤੇ ਡੀਐੱਸਪੀ ਸੰਜੈ ਬਿਸ਼ਨੋਈ ਨੇ ਮਿਨੀ ਸਕੱਤਰੇਤ ਵਿੱਚ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਾਤਾਵਰਨ ਸੰਭਾਲ ਪ੍ਰਤੀ ਪ੍ਰੇਰਿਤ ਕਰਦਿਆਂ ਵਧ ਤੋਂ ਵਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਐੱਸਡੀਐੱਮ ਜਗਦੀਸ਼ ਚੰਦਰ ਅਤੇ ਡੀਐੱਸਪੀ ਸੰਜੈ ਬਿਸ਼ਨੋਈ ਨੇ ਕਿਹਾ ਕਿ ਸਿਰਫ਼ ਬੂਟੇ ਲਗਾ ਕੇ ਜ਼ਿੰਮੇਵਾਰੀ ਪੂਰੀ ਨਹੀਂ ਹੁੰਦੀ, ਸਗੋਂ ਹਰੇਕ ਵਿਅਕਤੀ ਨੂੰ ਲਗਾਏ ਗਏ ਬੂਟਿਆਂ ਦੀ ਸਹੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਵਧ ਰਹੇ ਪ੍ਰਦੂਸ਼ਣ ਕਾਰਨ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਧਰਤੀ ਦਾ ਤਾਪਮਾਨ ਵੀ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਮੌਸਮ ਦਾ ਸੰਤੁਲਨ ਵੀ ਵਿਗੜ ਰਿਹਾ ਹੈ। ਤਾਪਮਾਨ ਨੂੰ ਘਟਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਧ ਤੋਂ ਵਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ।

Advertisement
Advertisement