ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਤੀ ਹੇਠਲਾ ਪਾਣੀ ਬਚਾਉਣ ਲਈ ਪੌਦੇ ਲਾਉਣਾ ਜ਼ਰੂਰੀ: ਐੱਸਐੱਸਪੀ

10:30 AM Jul 13, 2024 IST
ਮੋਗਾ ਪੁਲੀਸ ਲਾਈਨ ਵਿੱਚ ਬੂਟਾ ਲਾਉਂਦੇ ਹੋਏ ਐੱਸਐੱਸਪੀ ਵਿਵੇਕਸ਼ੀਲ ਸੋਨੀ ਤੇ ਹੋਰ ਅਧਿਕਾਰੀ।

ਨਿੱਜੀ ਪੱਤਰ ਪ੍ਰੇਰਕ
ਮੋਗਾ, 12 ਜੁਲਾਈ
‘ਆਓ ਰੁੱਖ ਲਾਈਏ ਅਤੇ ਧਰਤੀ ਮਾਂ ਨੂੰ ਬਚਾਈਏ’ ਦੇ ਨਾਅਰੇ ਤਹਿਤ ਪੰਜਾਬ ਪੁਲੀਸ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪੁਲੀਸ ਵਿਭਾਗ ਵੱਲੋਂ 10 ਹਜ਼ਾਰ ਪੌਦੇ ਲਾਉਣ ਦੀ ਯੋਜਨਾ ਹੈ ਅਤੇ ਅੱਜ ਪਹਿਲੇ ਦਿਨ ਜ਼ਿਲ੍ਹਾ ਭਰ ਦੇ ਥਾਣਿਆਂ ਵਿਚ 1210 ਛਾਂਦਾਰ/ਫ਼ਲਦਾਰ ਪੌਦੇ ਲਾਏ ਗਏ। ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਪੁਲੀਸ ਲਾਈਨ ਵਿੱਚ ਪੌਦਾ ਲਾ ਕੇ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਦਰੱਖਤਾਂ ਦੀ ਕਟਾਈ ਕਾਰਨ ਬਾਰਿਸ਼ ਘਟ ਗਈ ਹੈ ਅਤੇ ਤਾਪਮਾਨ ਦਿਨੋ-ਦਿਨ ਵੱਧ ਰਿਹਾ ਹੈ। ਇਸ ਲਈ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਬਿਮਾਰੀਆਂ ਤੋਂ ਬਚਣ, ਵਾਤਾਵਰਨ ਦੀ ਸੰਭਾਲ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਾਏ ਜਾਣ। ਇਸ ਮੁਹਿੰਮ ਤਹਿਤ ਥਾਣਾ ਸਿਟੀ ਮੋਗਾ ’ਚ 50, ਥਾਣਾ ਸਦਰ ਵਿੱਚ 210, ਥਾਣਾ ਚੜਿੱਕ ’ਚ 40, ਥਾਣਾ ਧਰਮਕੋਟ ’ਚ 50 ਸਮੇਤ ਸਮੂਹ ਥਾਣਿਆਂ ਵਿਚ ਬੂਟੇ ਲਾਏ ਗਏ। ਇਸ ਮੌਕੇ ਗੁਰਸ਼ਰਨਜੀਤ ਸਿੰਘ ਸੰਧੂ ਐਸਪੀ (ਐਚ) ਮੋਗਾ, ਐਸਆਈ ਹਰਜੀਤ ਸਿੰਘ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਮੋਗਾ, ਬਲਵੀਰ ਸਿੰਘ ਇੰਚਾਰਜ ਸਾਂਝ ਕੇਂਦਰ ਸਿਟੀ ਮੋਗਾ ਤੇ ਹੋਰ ਹਾਜ਼ਰ ਸਨ।

Advertisement

Advertisement
Advertisement