ਪੰਚਾਇਤੀ ਜ਼ਮੀਨ ’ਤੇ ਬੂਟੇ ਲਾਉਣ ਦੀ ਸ਼ੁਰੂਆਤ
ਪੱਤਰ ਪ੍ਰੇਰਕ
ਦੇਵੀਗੜ੍ਹ, 7 ਜਲਾਈ
ਹਲਕਾ ਸਨੌਰ ਦੇ ਸਰਕਲ ਬਹਾਦਰਗੜ੍ਹ ਅਧੀਨ ਆਉਂਦੇ ਪਿੰਡ ਚਮਾਰਹੇੜ੍ਹੀ ਵਿਖੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ। ਪਿੰਡਾਂ ਵਿੱਚ ਪੁਰਾਣੇ ਦਰੱਖਤ ਜੋ ਤ੍ਰਿਵੈਣੀ ਦੇ ਨਾਮ ਨਾਲ ਜਾਣੇ ਜਾਂਦੇ ਸੀ, ਪਿੱਪਲ, ਬੋਹੜ੍, ਨਿੰਮ ਵੱਡੀ ਗਿਣਤੀ ਵਿੱਚ ਲਾਏ ਗਏ।
ਬੂਟੇ ਲਾਉਣ ਮੌਕੇ ਆਮ ਆਦਮੀ ਪਾਰਟੀ ਸਰਕਲ ਬਹਾਦਰਗੜ੍ਹ ਦੇ ਸੀਨੀਅਰ ਆਗੂ ਹਰਜੀਤ ਸਿੰਘ ਚਮਾਰਹੇੜੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਿੱਥੇ ਸਾਰੇ ਸੰਸਾਰ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਸ ਨੂੰ ਕੰਟਰੋਲ ਕਰਨ ਲਈ ਸਾਨੂੰ ਬੂਟੇ ਲਾਉਣੇ ਬਹੁਤ ਜ਼ਰੂਰੀ ਹਨ।
ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਘੱਟੋ ਘੱਟ 5 ਬੂਟੇ ਜ਼ਰੂਰ ਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਪਿੰਡ ਦੀ ਪੰਚਾਇਤੀ ਜ਼ਮੀਨ ਦੇ ਕੁਝ ਹਿੱਸੇ ਵਿੱਚ ਇਕ ਫਲਦਾਰ ਬੂਟਿਆਂ ਦਾ ਬਾਗ ਵੀ ਲਗਾਇਆ ਜਾਵੇਗਾ।
ਇਸ ਮੌਕੇ ਸੁਖਜਿੰਦਰ ਸਿੰਘ, ਬਲਿਹਾਰ ਸਿੰਘ ਚੀਮਾ, ਹਿੰਮਤ ਸਿੰਘ, ਜਸਵੀਰ ਸਿੰਘ, ਦਿਲਪ੍ਰੀਤ ਸਿੰਘ, ਮੇਜਰ ਸਿੰਘ, ਕੁਲਵੰਤ ਸਿੰਘ, ਦੀਦਾਰ ਸਿੰਘ, ਜੈਲਦਾਰ ਗੋਲਡੀ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਾਤੜਾਂ (ਪੱਤਰ ਪ੍ਰੇਰਕ): ਸਰਕਾਰੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਚੁਨਗਰਾ ਦੇ ਐੱਨਐੱਸਐੱਸ ਯੂਨਿਟ ਨੇ ਵਣ ਮਹਾਉਤਸਵ ਹਫਤਾ ਮਨਾਉਂਦਿਆਂ ਇੱਕ ਪੌਦਾ ਮਾਂ ਦੇ ਨਾਮ ਮੁਹਿੰਮ ਤਹਿਤ ਸਕੂਲ ਕੈਂਪਸ ਵਿੱਚ ਪੌਦੇ ਲਾਏ। ਐੱਨਐੱਸਐੱਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਲਵਕੇਸ਼ ਕੁਮਾਰ ਨੇ ਦੱਸਿਆ ਕਿ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਹਰੇਸ਼ ਕੁਮਾਰ ਨੇ ਕੀਤੀ। ਕੈਂਪ ਦੌਰਾਨ ਸਕੂਲ ਵਿਦਿਆਰਥੀਆਂ ਦੀ ਮਦਦ ਨਾਲ ਸਕੂਲ ਦੇ ਵਿਹੜੇ ਵਿੱਚ ਪੌਦੇ ਲਗਾਏ ਗਏ ਹਨ।