For the best experience, open
https://m.punjabitribuneonline.com
on your mobile browser.
Advertisement

ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ

10:34 AM Aug 20, 2024 IST
ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ
ਪੌਦੇ ਲਗਾਉਂਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਤੇ ਹੋਰ ਆਗੂ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ:

Advertisement

ਵਾਤਾਵਰਨ ਦੀ ਸ਼ੁੱਧਤਾ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਸਰਕਾਰੀ ਕਾਲਜ, ਲੁਧਿਆਣਾ ਪੂਰਬੀ ਵਿੱਚ ਪੌਦੇ ਲਗਾਉਣ ਲਈ ਇੱਕ ਸਮਾਗਮ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਦਲਜੀਤ ਸਿੰਘ ਗਰੇਵਾਲ ਵਿਧਾਇਕ ਪੁੱਜੇ। ਲਾਇਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਵੱਲੋਂ ਕੀਤੇ ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਅਤੇ ਸਾਬਕਾ ਕੌਂਸਲਰ ਭੈਰਾਜ ਸਿੰਘ ਵੀ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਗਰੇਵਾਲ ਅਤੇ ਸ੍ਰੀ ਮੱਕੜ ਨੇ ਕਿਹਾ ਕਿ ਭਵਿੱਖ ਦੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣ ਲਈ ਸਮੂਹਿਕ ਯਤਨਾਂ ਦੀ ਲੋੜ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਅਵਤਾਰ ਸਿੰਘ, ਵਿਜੇ ਸ਼ਰਮਾ, ਪਰਵੀਨ ਸ਼ਰਮਾ, ਨਿਧੀ ਗੁਪਤਾ, ਮਨਜੀਤ ਸਿੰਘ ਚੋਹਾਨ ਅਤੇ ਅਭਿਸ਼ੇਕ ਗੁਪਤਾ ਆਦਿ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement