ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਾਲਸਾ ਕਾਲਜ ਦੇ ਮੈਦਾਨ ਅਤੇ ਪਿੰਡ ਕਾਂਗੜ ਵਿੱਚ ਪੌਦੇ ਲਗਾਏ

08:06 AM Aug 06, 2024 IST
ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਪੌਦੇ ਲਗਾਉਂਦੇ ਵਿਦਿਆਰਥੀ ਅਤੇ ਪਿੰਡ ਕਾਂਗੜ ਵਿੱਚ ਪੌਦੇ ਲਗਾਉਂਦੇ ਹੋਏ ਪਰਮਜੀਤ ਕਾਂਗੜ ਤੇ ਪਤਵੰਤੇ।-ਫੋਟੋਆਂ: ਮਰਾਹੜ

ਪੱਤਰ ਪ੍ਰੇਰਕ
ਭਗਤਾ ਭਾਈ, 5 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਐੱਨਐੱਸਐੱਸ ਵਿਭਾਗ ਦੇ ਮੁਖੀ ਡਾ. ਰੂਪਿੰਦਰਜੀਤ ਸਿੰਘ ਅਤੇ ਸਕੂਲ ਇੰਚਾਰਜ ਪ੍ਰੋ. ਗੁਰਪ੍ਰੀਤ ਸਿੰਘ ਵੱਲੋਂ ਕਾਲਜ ਕੈਂਪਸ ਵਿੱਚ ਬੂਟੇ ਲਗਾਏ ਗਏ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਾਲਜ ਸਟਾਫ ਅਤੇ ਐੱਨਐੱਸਐੱਸ ਵਲੰਟੀਅਰ ਹਾਜ਼ਰ ਸਨ। ਇਸੇ ਦੌਰਾਨ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਬੀਡੀਪੀਓ ਦਫ਼ਤਰ ਭਗਤਾ ਭਾਈ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਕਾਂਗੜ ਵਿਖੇ ਪੌਦੇ ਲਗਾਏ ਗਏ। ‘ਆਪ’ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਂਗੜ ਨੇ ਦੱਸਿਆ ਕਿ ਬੀਡੀਪੀਓ ਰਜਨੀਸ਼ ਗਰਗ ਦੇ ਸਹਿਯੋਗ ਨਾਲ ਪਿੰਡ ਦੀਆਂ ਵੱਖ-ਵੱਖ ਸਾਂਝੀਆਂ ਥਾਵਾਂ ’ਤੇ ਕਰੀਬ 600 ਬੂਟੇ ਲਗਾਏ ਗਏ। ਉਨ੍ਹਾਂ ਨਗਰ ਵਾਸੀਆਂ ਨੂੰ ਪਿੰਡ ਨੂੰ ਹਰਿਆ-ਭਰਿਆ ਬਣਾਉਣ ਲਈ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮੋਹਨ ਲਾਲ ਕਾਂਗੜ, ਰਣਜੀਤ ਬਿੱਟੂ, ਛੱਜੂ ਸਿੰਘ, ਧਾਲੀਵਾਲ, ਸਾਧੂ ਸਿੰਘ, ਪ੍ਰੀਤਮ ਸਿੰਘ, ਸੁਰਜੀਤ ਸਿੰਘ, ਸ਼ਿੰਦਰ ਸਿੰਘ ਫ਼ੌਜੀ, ਸਤਨਾਮ ਸਿੰਘ ਤੇ ਬਾਬੂ ਸਿੰਘ ਹਾਜ਼ਰ ਸਨ।

Advertisement

Advertisement
Advertisement