ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੌਦੇ ਲਗਾਏ

08:05 AM Jun 29, 2024 IST
ਪਿੰਡ ਘੁਡਾਣੀ ਕਲਾਂ ਵਿੱਚ ਬੂਟਾ ਲਗਾਉਂਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।-ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 28 ਜੂਨ
ਗੁਰੂ ਹਰਿਗੋਬਿੰਦ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰ ਘੁਡਾਣੀ ਕਲਾਂ ਵਿਖੇ ਸ਼ੇਰ -ਏ- ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਪੰਚ ਗੁਰਿੰਦਰ ਸਿੰਘ ਦੇ ਯਤਨਾਂ ਸਦਕਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਕਾਰੀ ਸਕੂਲ ਵਿੱਚ ਬੂਟੇ ਲਗਾਏ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਅੱਜ ਸਮਾਜ ਦੇ ਹਰ ਨਾਗਰਿਕ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਬਣਦਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ਨੂੰ ਬਚਾਉਣਾ ਸਾਡੇ ਸਾਹਮਣੇ ਵੱਡੀ ਚੁਣੌਤੀ ਹੈ ਇਸ ਲਈ ਧਰਤੀ, ਪਾਣੀ ਅਤੇ ਹਵਾ ਵਿਚਲੇ ਮਾੜੇ ਪ੍ਰਭਾਵਾਂ ਕਾਰਨ ਸਾਨੂੰ ਮਾੜੇ ਨਤੀਜੇ ਭੁਗਤਣੇ ਪੈ ਰਹੇ ਹਨ। ਇਸ ਮੌਕੇ ਵਿਧਾਇਕ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪੀਏ ਮਨਜੀਤ ਸਿੰਘ ਡੀਸੀ, ਜਥੇਦਾਰ ਮਨਜੀਤ ਸਿੰਘ ਘੁਡਾਣੀ, ਬਿਕਰਮ ਦਸੂਹਾ ਬੀਡੀਪੀਓ, ਗੁਰਪ੍ਰੀਤ ਸਿੰਘ ਲਾਡੀ ਸੈਕਟਰ ਨਰੇਗਾ, ਹਾਜ਼ਰ ਸਨ।

Advertisement

Advertisement
Advertisement