For the best experience, open
https://m.punjabitribuneonline.com
on your mobile browser.
Advertisement

ਵਾਤਾਵਰਨ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਏ

07:21 AM Jul 17, 2024 IST
ਵਾਤਾਵਰਨ ਹਰਿਆ ਭਰਿਆ ਬਣਾਉਣ ਲਈ ਬੂਟੇ ਲਾਏ
ਧੂਰੀ ਵਿੱਚ ਬੂਟੇ ਲਾਉਂਦੇ ਹੋਏ ਸਤਿੰਦਰ ਸਿੰਘ ਚੱਠਾ ਤੇ ਹੋਰ। -ਫੋਟੋ: ਵਰਮਾ
Advertisement

ਪੱਤਰ ਪ੍ਰੇਰਕ
ਪਟਿਆਲਾ, 16 ਜੁਲਾਈ
ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜ਼ਫ਼ਰ ਨੇ ਅੱਜ ਇੱਥੇ ਵਾਤਾਵਰਨ ਸੰਭਾਲ ਲਈ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਸਮੇਂ ਵਿਭਾਗ ਦੇ ਸਮੂਹ ਅਧਿਕਾਰੀ ਮੌਜੂਦ ਸਨ। ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸਮੇਤ ਸਮੂਹ ਅਧਿਕਾਰੀਆਂ ਨੇ ਭਾਸ਼ਾ ਭਵਨ ਕੰਪਲੈਕਸ ਦੇ ਅਹਾਤੇ ਵਿਚ ਖ਼ਾਲੀ ਪਈਆਂ ਥਾਵਾਂ ’ਤੇ ਸੌ ਤੋਂ ਵੱਧ ਬੂਟੇ ਲਗਾਏ। ਇਸ ਮੌਕੇ ਡਾਇਰੈਕਟਰ ਜ਼ਫ਼ਰ ਨੇ ਕਿਹਾ ਕਿ ਬੂਟੇ ਲਾਉਣ ਨਾਲ ਜਿੱਥੇ ਗਲੋਬਲ ਵਾਰਮਿੰਗ ਕਾਰਨ ਦਰਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਉੱਥੇ ਹੀ ਘਟ ਰਹੇ ਜ਼ਮੀਨੀ ਪਾਣੀ ਦੀ ਵੀ ਸੰਭਾਲ ਕਰ ਸਕਣ ਦੇ ਸਮਰੱਥ ਬਣਾਂਗੇ। ਇਸ ਵੇਲੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਲਹਿਰਾਗਾਗਾ (ਪੱਤਰ ਪ੍ਰੇਰਕ): ਗਰੀਨ ਅਰਥ ਕਲੱਬ ਵੱਲੋਂ ਅੱਜ ਪੰਜਾਬ ਸਰਕਾਰ ਦੀ ਹਰਿਆਵਲ ਲਹਿਰ ਨੂੰ ਹੁਲਾਰਾ ਦਿੰਦਿਆਂ ਕਲੱਬ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਜਨਤਕ ’ਤੇ 200 ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦਾ ਪ੍ਰਣ ਲਿਆ ਗਿਆ। ਅੱਜ ਕਲੱਬ ਵੱਲੋਂ ਗੁਰੂ ਰਵਿਦਾਸ ਦੇ ਮੰਦਰ ਵਿਖੇ ਪਹਿਲਾ ਪੌਦਾ ਲਗਾ ਕੇ ਅਸ਼ੀਰਵਾਦ ਲੈਂਦਿਆਂ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮਗਰੋਂ ਥਾਣਾ ਸਦਰ ਦੇ ਨਜ਼ਦੀਕ ਬਣੇ ਨਗਰ ਕੌਂਸਲ ਪਾਰਕ ਪਾਰਕ ਵਿਖੇ ਵੀ ਸੈਂਕੜੇ ਪੌਦੇ ਲਗਾਉਂਦਿਆਂ ਕਲੱਬ ਮੈਂਬਰਾਂ ਅਵਤਾਰ ਸਿੰਘ, ਹੀਰਾ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਕਲੱਬ ਦੇ ਸਮੂਹ ਮੈਂਬਰ ਇੱਕਜੁੱਟ ਹੋ ਕੇ ਜਿੱਥੇ ਜਨਤਕ ਥਾਵਾਂ ’ਤੇ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰ ਰਹੇ ਹਨ। ਧੂਰੀ (ਨਿੱਜੀ ਪੱਤਰ ਪ੍ਰੇਰਕ): ਧੂਰੀ ਵਿੱਚ ਅੱਜ ਆਲ ਇੰਡੀਆ ਐੱਫਸੀਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਕੋਨਵੇਅਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਸਤਿੰਦਰ ਸਿੰਘ ਚੱਠਾ ਨੇ ਧੂਰੀ ਵਿੱਚ ਐੱਫਸੀਆਈ ਗੁਦਾਮਾਂ ਵਿੱਚ ਬੂਟੇ ਲਗਾਏ। ਇਸ ਮੌਕੇ ਐੱਫਸੀਆਈ ਦਫਤਰ ਦੇ ਅਧਿਕਾਰੀ ਆਨੰਦ ਰਾਓ, ਨਵੀਨ ਰੁੜਕੀਵਾਲ, ਪੰਕਜ ਸਿੰਘ, ਕੁਲਦੀਪ, ਅਮਿਤ ਕੁਮਾਰ, ਸ਼ੁਭਾਂਕਰ ਪੋਡਰ, ਵਿਕਾਸ ਰੰਜਨ ਅਤੇ ਚਮਕੌਰ ਸਿੰਘ ਆਦਿ ਹਾਜ਼ਰ ਸਨ।

Advertisement

ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੂਟੇ ਵੰਡੇ

ਬੂਟੇ ਵੰਡਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਚੌਂਦਾ ਦੇ ਪ੍ਰਧਾਨ ਅਮਰੀਕ ਸਿੰਘ ਤੇ ਹੋਰ। -ਫੋਟੋ: ਜੈਦਕਾ

ਅਮਰਗੜ੍ਹ: ਗੁਰਦੁਆਰਾ ਪ੍ਰਬੰਧਕ ਕਮੇਟੀ ਚੌਂਦਾ ਵੱਲੋਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਵੰਡੇ ਗਏ। ਇਸ ਮੌਕੇ ਸਾਬਕਾ ਚੇਅਰਮੈਨ ਤੇ ਸਾਬਕਾ ਸਰਪੰਚ ਹਰਬੰਸ ਸਿੰਘ ਢੀਂਡਸਾ ਨੇ ਕਿਹਾ ਕਿ ਦਰੱਖ਼ਤਾਂ ਦੀ ਧੜਾਧਰ ਕਟਾਈ ਨਾਲ ਮੌਸਮ ਵਿਚ ਭਾਰੀ ਤਬਦੀਲੀ ਆਈ ਹੈ। ਵਾਤਾਵਰਨ ਨੂੰ ਸ਼ੁਧ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਅਮਰੀਕ ਸਿੰਘ, ਦੇਵਿੰਦਰ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਰਾਮ ਸਿੰਘ, ਗੁਰਦੀਪ ਸਿੰਘ ਦੀਪੀ, ਹਰਪ੍ਰੀਤ ਸਿੰਘ ਆਦਿ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement