ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣ ਦੌਰਾਨ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਵੰਡੇ ਜਾਣਗੇ ਬੂਟੇ

07:01 AM Jun 14, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 13 ਜੂਨ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਚੋਣ ਵਿੱਚ ਨਿਵੇਕਲੀ ਪਹਿਲਕਦਮੀ ਕਰਦਿਆਂ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਸਾਰੇ 181 ਬੂਥਾਂ ’ਤੇ ਬੂਟੇ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਜ਼ਿਲ੍ਹੇ ਵਿੱਚ 45 ਲੱਖ ਬੂਟੇ ਲਾਉਣ ਦੀ ਵੀ ਯੋਜਨਾ ਹੈ। ਉਨ੍ਹਾਂ ਅੱਜ ਗੈਰ-ਸਰਕਾਰੀ ਸੰਗਠਨਾਂ (ਐੱਨਜੀਓਜ਼) ਨੂੰ ਜਲੰਧਰ ਜ਼ਿਲ੍ਹਾ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਪੰਜਾਬ ’ਚੋਂ ਮੁਕੰਮਲ ਤੌਰ ’ਤੇ ਹਰਿਆ-ਭਰਿਆ ਬਣਾਉਣ ਦਾ ਟੀਚਾ ਹੈ। ਪ੍ਰਮੁੱਖ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਐੱਨਜੀਓਜ਼ ਵੱਲੋਂ ਵੋਟਰ ਜਾਗਰੂਕਤਾ ਅਤੇ ਵੋਟਰਾਂ ਦੀ ਸਹੂਲਤ ਲਈ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ।
ਡਾ. ਅਗਰਵਾਲ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਜਲੰਧਰ ਨੂੰ ਸਾਫ਼-ਸੁਥਰੇ ਅਤੇ ਹਰੇ-ਭਰੇ ਜ਼ਿਲ੍ਹੇ ਵਿੱਚ ਤਬਦੀਲ ਕਰਨ ਲਈ ਬੂਟੇ ਲਗਾਉਣ ਦੀ ਮੁਹਿੰਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Advertisement

Advertisement