ਦਸੌਧਾ ਸਿੰਘ ਵਾਲਾ ’ਚ ਪਲਾਸਟਿਕ ਕੂੜਾ ਪ੍ਰਬੰਧਨ ਦਾ ਪ੍ਰਾਜੈਕਟ ਤਿਆਰ
07:44 AM Feb 04, 2025 IST
Advertisement
ਪੱਤਰ ਪ੍ਰੇਰਕ
ਸੰਦੌੜ, 3 ਫਰਵਰੀ
ਮਾਲੇਰਕੋਟਲਾ ਬਲਾਕ ਦੇ ਪਿੰਡ ਦਸੌਧਾ ਸਿੰਘ ਵਾਲਾ ਵਿੱਚ ਕਰੀਬ 14.65 ਲੱਖ ਰੁਪਏ ਦੀ ਲਾਗਤ ਨਾਲ ਪਲਾਸਟਿਕ ਕੂੜਾ ਪ੍ਰਬੰਧਨ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜਨੀਅਰ ਗੁਰਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਓਡੀਐੱਫ ਪਲਸ ਮਾਡਲ ਐਲਾਨਣ ਲਈ ਵਿੱਤੀ ਸਾਲ 2025-26 ਦੌਰਾਨ ਕਰੀਬ 15 ਕਰੋੜ 60 ਲੱਖ ਰੁਪਏ ਦੇ ਪ੍ਰਾਜੈਕਟ ਤਿਆਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜ਼ਿਲ੍ਹੇ ’ਚ 130 ਨਿੱਜੀ ਪਖਾਨੇ, 11 ਪਿੰਡ `ਚ ਸਾਂਝੇ ਪਖਾਨੇ, ਠੋਸ ਅਤੇ ਤਰਲ ਕਚਰੇ ਦੇ ਪ੍ਰਬੰਧਨ ਲਈ ਪ੍ਰਾਜੈਕਟ ਉਲੀਕੇ ਜਾਣਗੇ।
Advertisement
Advertisement
Advertisement