ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਹਰ ਚੰਦ ਪੌਲੀਟੈਕਨਿਕ ਕਾਲਜ ਦਾ ਪਲੈਟੀਨਮ ਜੁਬਲੀ ਸਮਾਗਮ 29 ਨੂੰ

11:11 AM Oct 13, 2024 IST
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਦੇ ਹੋਏ ਪ੍ਰਿੰਸੀਪਲ ਡਾ. ਜਗਰੂਪ ਸਿੰਘ ਤੇ ਹੋਰ।

ਜਲੰਧਰ: ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੀ ਸਥਾਪਨਾ ਦੇ 70 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਟਾਫ, ਵਿਦਿਆਰਥੀਆਂ ਅਤੇ ਐਲੂਮਨੀ ਵੱਲੋਂ ਮਨਾਏ ਜਾ ਰਹੇ ਪਲੈਟੀਨਮ ਜੁਬਲੀ ਸਮਾਗਮ ਵਿੱਚ 29 ਅਕਤੂਬਰ ਨੂੰ ਮੁੱਖ ਮਹਿਮਾਨ ਦੇ ਤੌਰ ’ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਿਰਕਤ ਕਰਨਗੇ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਕਿਹਾ ਕਿ ਉਹ ਖ਼ੁਦ ਵਿਧਾਇਕ ਰਮਨ ਅਰੋੜਾ ਨੂੰ ਨਾਲ ਲੈ ਕੇ ਸ੍ਰੀ ਸੰਧਵਾਂ ਨੂੰ ਸੱਦਾ ਪੱਤਰ ਦੇ ਕੇ ਆਏ ਹਨ। ਸਮਾਗਮ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਹਰਿਆਣਾ ਸਰਕਾਰ ਦੇ ਸਾਬਕਾ ਲੋਕਆਯੁਕਤ ਜਸਟਿਸ ਪ੍ਰੀਤਮ ਪਾਲ ਉਪ ਪ੍ਰਧਾਨ ਡੀਏਵੀ ਮੈਨੇਜਮੈਂਟ ਕਮੇਟੀ ਅਤੇ ਰਮਨ ਅਰੋੜਾ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਣਗੇ। ਪ੍ਰਿੰਸੀਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ 600 ਤੋਂ ਵੱਧ ਐਲੂਮਨੀ ਸਟਾਫ ਮੈਂਬਰ ਹਾਜ਼ਰ ਹੋ ਰਹੇ ਹਨ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਨਵੀਂ ਬਣੀ ਅਚੀਵਮੈਂਟ ਗੈਲਰੀ ਦਾ ਉਦਘਾਟਨ ਵੀ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement