ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਕ ਕਮਰੇ ’ਚ ਚੱਲ ਰਹੇ ਪਲੇਅਵੇਅ ਸਕੂਲ ਬੰਦ ਹੋਣਗੇ

06:52 AM Dec 12, 2024 IST
ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ।

ਆਤਿਸ਼ ਗੁਪਤਾ
ਚੰਡੀਗੜ੍ਹ, 11 ਦਸੰਬਰ
ਪੰਜਾਬ ਸਰਕਾਰ ਸੂਬੇ ਵਿੱਚ 3 ਤੋਂ 6 ਸਾਲ ਤੱਕ ਦੀ ਉਮਰ ਦੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਚੌਕਸ ਹੋ ਗਈ ਹੈ। ਇਸ ਲਈ ਸਰਕਾਰ ਵੱਲੋਂ ਇਕ ਕਮਰੇ ਵਿੱਚ ਚੱਲਣ ਵਾਲੇ ਪਲੇਅਵੇਅ ਸਕੂਲ ਬੰਦ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਸੂਬੇ ਵਿੱਚ ਚੱਲ ਰਹੇ ਪਲੇਅ-ਵੇਅ ਸਕੂਲਾਂ ਦੀ ਵਿਭਾਗ ਕੋਲ ਆਨ-ਲਾਈਨ ਰਜਿਸਟਰੇਸ਼ਨ ਕਰਨ ਦੇ ਆਦੇਸ਼ ਵੀ ਦਿੱਤੇ। ਇਸ ਸਬੰਧੀ ਅੱਜ ਉਨ੍ਹਾਂ ਨਵੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਹੁਣ ਪਲੇਅ-ਵੇਅ ਸਕੂਲਾਂ ਵਿੱਚ ਬੱਚਿਆਂ ਦੇ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ। ਸਕੂਲਾਂ ਵਿੱਚ ਕੈਮਰੇ ਵੀ ਜ਼ਰੂਰੀ ਲੱਗੇ ਹੋਣੇ ਚਾਹੀਦੇ ਹਨ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਰਜਿਸਟਰਡ ਹੈ ਜਾਂ ਨਹੀਂ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਮੇਂ ਸਿਰ ਸਿਹਤ ਜਾਂਚ ਕਰਾਉਣੀ ਅਤੇ ਇਸ ਸਬੰਧੀ ਰਿਕਾਰਡ ਰੱਖਣਾ ਸਕੂਲਾਂ ਵੱਲੋਂ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪਲੇਅਵੇਅ ਸਕੂਲਾਂ ਵਿੱਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਰਾਹੀਂ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਦੇ ਧਿਆਨ ਹਿੱਤ ਮਾਪੇ ਟੀਚਰ ਵਟਸਐਪ ਗਰੁੱਪ ਬਣਾਏ ਜਾਣਗੇ।

Advertisement

Advertisement