ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦਾ ਨਾਟਕ ਖੇਡਿਆ

07:38 AM Dec 01, 2023 IST
ਨੁੱਕੜ ਨਾਟਕ ਖੇਡਦੇ ਹੋਏ ਵਿਦਿਆਰਥੀ। -ਫੋਟੋ: ਕਲਸੀ

ਪੱਤਰ ਪ੍ਰੇਰਕ
ਸਮਾਲਸਰ, 30 ਨਵੰਬਰ
ਚੌਕੀ ਨੱਥੂਵਾਲਾ ਗਰਬੀ ਦੇ ਇੰਚਾਰਜ ਏ.ਐਸ.ਆਈ. ਗੁਰਬਿੰਦਰ ਸਿੰਘ ਭਲਵਾਨ ਦੀ ਅਗਵਾਈ ਅਤੇ ਮੁੱਖ ਮੁਨਸ਼ੀ ਹੌਲਦਾਰ ਕੁਲਵਿੰਦਰ ਸਿੰਘ ਦੀ ਦੇਖ ਰੇਖ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਏਵਾਲਾ ਦੇ ਵਿਹੜੇ ਵਿੱਚ ਨਸ਼ਿਆਂ ਵਿਰੋਧੀ ਸੈਮੀਨਾਰ ਅਤੇ ਨੁੱਕੜ ਨਾਟਕ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਰਕਾਰੀ ਹਾਈ ਸਕੂਲ ਛੋਟਾ ਘਰ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਨਾਟਕ ‘ਨਸ਼ਿਆਂ ਨਾਲ ਯਾਰੀ ਮੌਤ ਦੀ ਤਿਆਰੀ’ ਖੇਡਿਆ ਅਤੇ ਦੱਸਿਆ ਕਿ ਕਿਵੇਂ ਲੋਕ ਨਸ਼ੇ ਦੇ ਆਦੀ ਹੋ ਕੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਅਤੇ ਉਨ੍ਹਾਂ ਦੇ ਘਰ ਬਰਬਾਦ ਹੁੰਦੇ ਹਨ। ਇਸ ਮੌਕੇ ਡੀ.ਐਸ.ਪੀ. ਜਸਯੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਭਲੇ ਵਾਸਤੇ ਨਸ਼ਿਆਂ ਦਾ ਖਾਤਮਾ ਹੋਣਾ ਬਹੁਤ ਜ਼ਰੂਰੀ ਹੈ। ਚੌਕੀ ਇੰਚਾਰਜ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਪੰਚ ਕੁਲਵੀਰ ਸਿੰਘ ਹਰੀਏਵਾਲਾ, ਮੇਜਰ ਸਿੰਘ ਬਰਾੜ, ਸਰਕਾਰੀ ਪ੍ਰਾਇਮਰੀ ਸਕੂਲ ਦੇ ਸਟਾਫ ਨੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਨਾਟਕ ਖੇਡਣ ਵਾਲੀ ਟੀਮ ਦੇ ਸਾਰੇ ਮੈਬਰਾਂ ਨੂੰ ਡੀ.ਐਸ.ਪੀ. ਨੇ ਨਕਦ ਰਾਸ਼ੀ ਦੇ ਕੇ ਸਨਮਾਨਿਆ। ਇਸ ਮੌਕੇ ਆਪ ਦੇ ਸੀਨੀਅਰ ਆਗੂ ਸਾਬਕਾ ਪ੍ਰਿੰਸੀਪਲ ਕਪਤਾਨ ਸਿੰਘ ਲੰਗੇਆਣਾ ਮੌਜੂਦ ਸਨ।

Advertisement

Advertisement