For the best experience, open
https://m.punjabitribuneonline.com
on your mobile browser.
Advertisement

ਸ਼ਹੀਦ-ਏ-ਆਜ਼ਮ ਦੇ ਜੀਵਨ ਬਾਰੇ ਨਾਟਕ ‘ਭਗਤ ਸਿੰਘ ਜ਼ਿੰਦਾ ਹੈ’ ਖੇਡਿਆ

11:23 AM Mar 23, 2024 IST
ਸ਼ਹੀਦ ਏ ਆਜ਼ਮ ਦੇ ਜੀਵਨ ਬਾਰੇ ਨਾਟਕ ‘ਭਗਤ ਸਿੰਘ ਜ਼ਿੰਦਾ ਹੈ’ ਖੇਡਿਆ
ਖਾਲਸਾ ਕਾਲਜ ਵਿੱਚ ‘ਭਗਤ ਸਿੰਘ ਜ਼ਿੰਦਾ ਹੈ’ ਨਾਟਕ ਖੇਡਦੇ ਹੋਏ ਕਲਾਕਾਰ।
Advertisement

ਸਤਵਿੰਦਰ ਬਸਰਾ
ਲੁਧਿਆਣਾ, 22 ਮਾਰਚ
ਖ਼ਾਲਸਾ ਕਾਲਜ ਫ਼ਾਰ ਵਿਮੈੱਨ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਵਿਭਾਗਾਂ ਵਲੋਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਵਿਚ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਸਾਈਕਲ ਰੈਲੀ ਨੂੰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਛੋਟੇ ਭਰਾ ਕੁਲਬੀਰ ਸਿੰਘ ਦੀ ਪੋਤਰੀ ਅਤੇ ਅਭੈ ਸਿੰਘ ਸੰਧੂ ਦੀ ਧੀ ਅਨੁਸ਼ ਪ੍ਰਿਆ ਬੈਨੀਪਾਲ ਨੇ ਮੁੱਖ ਮਹਿਮਾਨ ਵਜੋਂ ਅਤੇ ਡਾ. ਮੀਰਾ ਨਾਗਪਾਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ. ਇਕਬਾਲ ਕੌਰ ਤੇ ਸਮੂਹ ਸਟਾਫ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ। ਕਾਲਜ ਦੇ ਆਡੀਟੋਰੀਅਮ ਵਿਚ ਸ਼ਹੀਦ-ਏ- ਭਗਤ ਸਿੰਘ, ਸੁਖਦੇਵ, ਰਾਜਗੁਰੂ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਗਾਜ਼ ਕਾਲਜ ਦੇ ਸ਼ਬਦ ਗਾਇਨ ਨਾਲ ਹੋਇਆ। ਮੁੱਖ ਮਹਿਮਾਨ ਅਨੁਸ਼ ਬੈਨੀਪਾਲ ਨੇ ਭਗਤ ਸਿੰਘ ਦੇ ਸੁਫ਼ਨਿਆਂ ਦਾ ਭਾਰਤ ਉਸਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਗਤ ਸਿੰਘ ਦੇ ਜੀਵਨ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਹਿੰਮਤ ਅਤੇ ਦਲੇਰੀ ਦੀ ਭਾਵਨਾ ਨਾਲ ਆਪਣੀ ਜਾਨ ਵਾਰ ਕੇ ਵਿਸ਼ਵ ਇਤਿਹਾਸ ਵਿੱਚ ਆਪਣਾ ਨਾਮ ਅਮਰ ਕਰ ਲਿਆ ਹੈ। ਪੋਸਟ ਗਰੈਜੂਏਟ ਇਤਿਹਾਸ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ ਦੇ ਆਧਾਰ ’ਤੇ ਡਾ. ਮੀਰਾ ਨਾਗਪਾਲ ਦਾ ਇੱਕ ਵਿਸਤ੍ਰਿਤ ਭਾਸ਼ਣ ਕਰਵਾਇਆ ਗਿਆ।
ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਿੱਖਣ ਅਤੇ ਅਮਲ ਵਿਚ ਲਿਆਉਣ ਦੀ ਮੁੱਖ ਲੋੜ ਹੈ। ਇਸ ਮੌਕੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਦੀ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਘਟਨਾਵਾਂ ’ਤੇ ਆਧਾਰਿਤ ਨਾਟਕ ‘ਭਗਤ ਸਿੰਘ ਜ਼ਿੰਦਾ ਹੈ’ ਦਾ ਸਫਲ ਮੰਚਨ ਕੀਤਾ ਗਿਆ। ਨਾਟਕ ਮੰਚਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਪ੍ਰਿੰਸੀਪਲ ਅਤੇ ਮੁੱਖ ਮਹਿਮਾਨ ਵਲੋਂ ਇਨਾਮ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

Advertisement

Advertisement
Author Image

sukhwinder singh

View all posts

Advertisement
Advertisement
×