For the best experience, open
https://m.punjabitribuneonline.com
on your mobile browser.
Advertisement

ਪਾਇਨੀਅਰ ਸਕੂਲ ਦੇ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ’ਚ ਛਾਏ

07:47 AM Sep 27, 2024 IST
ਪਾਇਨੀਅਰ ਸਕੂਲ ਦੇ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ’ਚ ਛਾਏ
ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਤੇ ਸਟਾਫ਼ ਮੈਂਬਰ। -ਫੋਟੋ: ਜੈਦਕਾ
Advertisement

ਅਮਰਗੜ੍ਹ:

Advertisement

ਪਾਇਨੀਅਰ ਸਕੂਲ ਗੱਜਣਮਾਜਾਰ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਡੀਆਂ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਦੱਸਿਆ ਕਿ ਕਬੱਡੀ ਅੰਡਰ-17, ਗਤਕਾ ਲੜਕੇ ਤੇ ਲੜਕੀਆਂ, ਕੁਸ਼ਤੀ ਤੇ ਮੁੱਕੇਬਾਜ਼ੀ ਵਿੱਚ ਸੋਨ ਤਗ਼ਮਿਆਂ ਸਮੇਤ ਐਥਲੈਟਿਕਸ ਵਿੱਚ ਡਿਸਕਸ ਥਰੋਅ, ਸ਼ਾਟਪੁੱਟ ’ਚ ਪਹਿਲਾ, ਹੈਮਰਥਰੋ ’ਚ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਖਿਡਾਰੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸਕੂਲ ਦਾ ਨਾਂ ਰੋਸ਼ਨ ਕਰ ਰਹੇ ਹਨ। ਖਿਡਾਰੀਆਂ ਨੇ ਸਿਰਫ਼ ਟੀਮਾਂ ’ਚ ਹੀ ਨਹੀਂ ਸਗੋਂ ਵਿਆਕਤੀਗਤ ਖੇਡਾਂ ਵਿੱਚ ਵੀ ਵਧੀਆ ਪ੍ਰਦਰਸ਼ਨ ਕੀਤਾ ਹੈ। ਇਹ ਪ੍ਰਾਪਤੀਆਂ ਲਈ ਫ਼ਿਜੀਕਲ ਐਜੂਕੇਸ਼ਨ ਵਿਭਾਗ ਦੇ ਡੀਪੀਈ ਜਗਤਾਰ ਸਿੰਘ, ਮਨਪ੍ਰੀਤ ਸਿੰਘ, ਮੈਡਮ ਹਰਸਿਮਰਤ ਕੌਰ ਤੇ ਜਤਿੰਦਰ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ। ਸਕੂਲ ਪਹੁੰਚਣ ’ਤੇ ਖਿਡਾਰੀਆਂ ਦਾ ਸਕੂਲ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement