ਤਾਰਾ ਵਿਵੇਕ ਕਾਲਜ ਦੇ ਖਿਡਾਰੀ ਸਨਮਾਨੇ
08:43 AM Dec 04, 2024 IST
ਅਮਰਗੜ੍ਹ:
Advertisement
ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਖਗੂੰੜਾ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਡਿਸਕਸ ਥਰੋਅ ਦੇ ਅੰਤਰ-ਕਾਲਜ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਚਮਕਾਇਆ ਹੈ। ਪ੍ਰਿੰਸੀਪਲ ਡਾ. ਜਗਦੀਪ ਕੌਰ ਅਹੁਜਾ ਨੇ ਦੱਸਿਆ ਕਿ ਅਰਸ਼ਦੀਪ ਕੌਰ ਨੇ ਡਿਸਕਸ ਥਰੋਅ ਵਿਚ ਪਹਿਲਾ ਅਤੇ ਅਰਮਾਨਦੀਪ ਸਿੰਘ ਨੇ ਸ਼ਾਟ-ਪੁੱਟ ਮਾਕਬਲੇ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਮੈਨੇਜਮੈਂਟ ਮੈਂਬਰ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਤੇ ਹੋਰ ਸਰਗਰਮੀਆਂ ਵਿਚ ਮੱਲਾਂ ਮਾਰ ਕੇ ਕਾਲਜ ਦਾ ਨਾਂ ਚਮਕਾ ਰਹੇ ਹਨ। ਇਸ ਮੌਕੇ ਵਾਈਸ ਪ੍ਰਿੰਸੀਪਲ ਮੁਹੰਮਦ ਹਲੀਮ ਸਿਆਮਾ, ਕੋਆਰਡੀਨੇਟਰ ਪ੍ਰੋ. ਇਕਬਾਲ ਸਿੰਘ ਤੇ ਡਾ. ਰਾਜੂ ਰੋਸ਼ਾ ਆਦਿ ਹਾਜ਼ਰ ਸਨ। ਇਸ ਮੌਕੇ ਕਾਲਜ ਸਟਾਫ਼ ਵੱਲੋਂ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement