ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

01:05 PM Aug 11, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਅਗਸਤ
ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਇਸ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਪੈਰਿਸ ਓਲੰਪਿਕ ਵਿਚ ਦਿਖਾਈ ਸ਼ਾਨਦਾਰ ਖੇਡ ਦੀ ਪ੍ਰਸ਼ੰਸਾ ਕੀਤੀ। ਇਸ ਤੋਂ ਪਹਿਲਾਂ ਹਾਕੀ ਖਿਡਾਰੀਆਂ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆਂ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ ਖਿਡਾਰੀਆਂ ਦੇ ਮਾਤਾ ਪਿਤਾ, ਹਾਕੀ ਪ੍ਰੇਮੀ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement


ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਹਾਕੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਾਕੀ ਟੀਮ ਵਿਚ ਪੰਜਾਬ ਨਾਲ ਸਬੰਧਤ ਹਰੇਕ ਖਿਡਾਰੀ ਨੂੰ ਇੱਕ ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰ ਚੁੱਕੇ ਹਨ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਾਨੂੰ ਆਪਣੇ ਹਾਕੀ ਖਿਡਾਰੀਆਂ ਉੱਤੇ ਸਦਾ ਮਾਣ ਰਹੇਗਾ ਜਿਨ੍ਹਾਂ ਨੇ ਦੇਸ਼ ਲਈ ਮੈਡਲ ਜਿੱਤ ਕੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

Advertisement

ਅੰਮ੍ਰਿਤਸਰ ਪੁੱਜੇ ਹਾਕੀ ਖਿਡਾਰੀਆਂ ਵਿੱਚ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਜਰਮਨ ਪ੍ਰੀਤ ਸਿੰਘ ਬੱਲ, ਸੁਖਜੀਤ ਸਿੰਘ ਅਤੇ ਜੁਗਰਾਜ ਸਿੰਘ ਸ਼ਾਮਲ ਸਨ। ਇਸ ਮੌਕੇ ਸਾਬਕਾ ਹਾਕੀ ਓਲੰਪੀਅਨ ਪਰਗਟ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਬਲਵਿੰਦਰ ਸਿੰਘ ਸ਼ੰਮੀ, ਸੰਜੀਵ ਕੁਮਾਰ, ਜੁਗਰਾਜ ਸਿੰਘ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਤੇ ਹੋਰ ਹਾਜ਼ਰ ਸਨ।

Advertisement
Advertisement