ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਮੀਂਹ ਪੈਣ ਨਾਲ ਮੌਸਮ ਖੁਸ਼ਗਵਾਰ

08:35 AM Sep 04, 2024 IST
ਲੁਧਿਆਣਾ ਵਿੱਚ ਮੰਗਲਵਾਰ ਨੂੰ ਪਏ ਮੀਂਹ ਦੌਰਾਨ ਸੜਕ ’ਤੇ ਆਪਣੀ ਮੰਜ਼ਿਲ ਵੱਲ ਵਧਦੇ ਹੋਏ ਰਾਹਗੀਰ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਸਤੰਬਰ
ਪੰਜਾਬ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਹੁੰਮਸ ਭਰੀ ਗਰਮੀ ਮਗਰੋਂ ਅੱਜ ਪਏ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ। ਇਸ ਦੌਰਾਨ ਪਏ ਮੀਂਹ ਦੌਰਾਨ ਲੋਕਾਂ ਨੇ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਕੁਝ ਸਮੇਂ ਪਏ ਮੀਂਹ ਨੇ ਕਈ ਸ਼ਹਿਰਾਂ ਨੂੰ ਜਲ-ਥਲ ਵੀ ਕਰ ਦਿੱਤਾ ਹੈ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਰੋਡ-ਗਲੀਆਂ ਸਾਫ਼ ਕਰਨ ਦੇ ਦਾਅਵਿਆਂ ਦੀ ਪੋਲ ਵੀ ਖੁੱਲ੍ਹ ਗਈ ਹੈ। ਅੱਜ ਚੰਡੀਗੜ੍ਹ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਫਰੀਦਕੋਟ, ਫ਼ਤਹਿਗੜ੍ਹ ਸਾਹਿਬ, ਮੋਗਾ, ਸੰਗਰੂਰ, ਬਲਾਚੌਰ, ਰੋਪੜ ਤੇ ਹੋਰ ਕਈ ਸ਼ਹਿਰਾਂ ਵਿੱਚ ਮੀਂਹ ਪਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਸੂਬੇ ਭਰ ਵਿੱਚ ਤਿੱਖੀ ਧੁੱਪ ਖਿੜੀ ਹੋਈ ਸੀ, ਜਿਸ ਕਰਕੇ ਹੁੰਮਸ ਭਰੀ ਗਰਮੀ ਪੈ ਰਹੀ ਸੀ। ਦੁਪਹਿਰ ਸਮੇਂ ਅਚਾਨਕ ਮੌਸਮ ਤਬਦੀਲ ਹੋ ਗਿਆ ਅਤੇ ਸੂਬੇ ਭਰ ਵਿੱਚ ਕਾਲੀ ਘਟਾ ਛਾ ਗਈ। ਇਸ ਤੋਂ ਕੁਝ ਸਮੇਂ ਬਾਅਦ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ 2.2 ਐੱਮਐੱਮ, ਅੰਮ੍ਰਿਤਸਰ ਵਿੱਚ 22.8, ਲੁਧਿਆਣਾ ਵਿੱਚ 33, ਪਟਿਆਲਾ ਵਿੱਚ 11, ਫਰੀਦਕੋਟ ਵਿੱਚ 34.5, ਫ਼ਤਹਿਗੜ੍ਹ ਸਾਹਿਬ ਵਿੱਚ 4.5 , ਮੋਗਾ ਵਿੱਚ 15.5, ਰੋਪੜ ਵਿੱਚ 3.5 ਅਤੇ ਬਲਾਚੌਰ ਵਿੱਚ 52 ਐੱਮਐੱਮ ਮੀਂਹ ਪਿਆ।
ਮੀਂਹ ਪੈਣ ਕਰਕੇ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਆ ਗਈ। ਉਧਰ, ਖੇਤੀ ਮਾਹਿਰਾਂ ਨੇ ਦੱਸਿਆ ਕਿ ਇਹ ਮੀਂਹ ਖੇਤੀ ਲਈ ਲਾਹੇਵੰਦ ਸਾਬਤ ਹੋਵਗਾ। ਦੂਜੇ ਪਾਸੇ ਮੀਂਹ ਕਰਕੇ ਤਾਪਮਾਨ ਵੀ ਡਿੱਗ ਗਿਆ ਹੈ, ਜਿਸ ਕਰਕੇ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਘੱਟ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ
ਸਮੇਂ ਸੂਬੇ ਵਿੱਚ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਸੀ, ਪਰ ਮੀਂਹ ਪੈਣ ਤੋਂ ਬਾਅਦ ਇਹ ਘਟਣੀ ਸ਼ੁਰੂ ਹੋ ਗਈ, ਜੋ ਸ਼ਾਮ ਹੁੰਦਿਆਂ ਹੋਇਆਂ 9 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ। ਬਿਜਲੀ ਦੀ ਮੰਗ ਘਟਣ ਕਰਕੇ ਸੂਬੇ ਸਰਕਾਰ ਨੇ ਚਾਰ ਥਰਮਲ ਬੰਦ ਕਰ ਦਿੱਤੇ ਹਨ। ਇਸ ਤੋਂ ਇਲਾਵਾ ਹੋਰਨਾਂ ਥਰਮਲਾਂ ਦਾ ਲੋਡ ਵੀ ਘੱਟ ਗਿਆ ਹੈ।

Advertisement

Advertisement