ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਲਈ ਲੁੱਟ, ਤੁਸ਼ਟੀਕਰਨ ਤੇ ਪਰਿਵਾਰਵਾਦ ਪਹਿਲਾਂ: ਨਰਿੰਦਰ ਮੋਦੀ

08:26 AM May 11, 2024 IST
ਰੈਲੀ ਦੌਰਾਨ ਭਾਜਪਾ ਵਰਕਰਾਂ ਦਾ ਸਵਾਗਤ ਕਬੂਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਹੈਦਰਾਬਾਦ, 10 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਨੂੰ ‘ਹਿੰਦੂ ਵਿਰੋਧੀ’ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਇਸ ਦਾ ਇਤਿਹਾਸ ‘ਲੁੱਟ, ਤੁਸ਼ਟੀਕਰਨ ਅਤੇ ਪਰਿਵਾਰਵਾਦ ਪਹਿਲਾਂ’ ਦਾ ਹੈ। ਹੈਦਰਾਬਾਦ ਅਤੇ ਮਹਿਬੂਬਨਗਰ ਲੋਕ ਸਭਾ ਹਲਕਿਆਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਭਰੋਸਾ ਜਤਾਇਆ ਕਿ ਸੀਏਏ ਤੇ ਯੂਸੀਸੀ ਦਾ ਵਿਰੋਧ ਅਤੇ ‘ਵੋਟ ਜਹਾਦ’ ਦੀ ਗੱਲ ਕਰਨ ਵਾਲਿਆਂ ਨੂੰ 4 ਜੂਨ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਡਿਜੀਟਲ ਸ਼ਕਤੀ, ਫਿਨਟੈਕ ਸ਼ਕਤੀ ਅਤੇ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 10 ਸਾਲ ਪਹਿਲਾਂ ਦੇਸ਼ ਵਿੱਚ ਬੰਬ ਧਮਾਕੇ ਹੁੰਦੇ ਸਨ ਪਰ ਹੁਣ ਅਜਿਹੇ ਅਤਿਵਾਦੀ ਹਮਲੇ ਨਹੀਂ ਹੁੰਦੇ।
ਮਹਿਬੂਬਨਗਰ ਲੋਕ ਸਭਾ ਹਲਕੇ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਰਾਹੁਲ ਗਾਂਧੀ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਾਂਗਰਸ ਦੇ ‘ਸ਼ਹਿਜ਼ਾਦੇ’ ਦੀ ਚੋਣਾਂ ਤੋਂ ਪਹਿਲਾਂ ਸ਼ੁਰੂਆਤ ‘ਮੁਹੱਬਤ ਦੀ ਦੁਕਾਨ’ ਨਾਲ ਹੋਈ ਪਰ ਹੁਣ ਇਹ ਕਮਜ਼ੋਰ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਹ ਹੁਣ ‘ਟੁਕੜੇ ਟੁਕੜੇ ਗੈਂਗ’ ਦਾ ਸਮਰਥਨ ਕਰਨ ਦੀ ਗੱਲ ਕਰਕੇ ਸਮਾਜ ਵਿੱਚ ਜ਼ਹਿਰ ਘੋਲ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ, ‘‘ਕਾਂਗਰਸ ਆਪਣੇ ਹੀ ਦੇਸ਼ ਵਿੱਚ ਹਿੰਦੂਆਂ ਨੂੰ ਦੂਜੇ ਦਰਜੇ ਦਾ ਨਾਗਰਿਕ ਬਣਾਉਣਾ ਚਾਹੁੰਦੀ ਹੈ। ਕੀ ਉਹ ਇਸੇ ਕਰਕੇ ਵੋਟ ਜਹਾਦ ਦੀ ਗੱਲ ਕਰ ਰਹੇ ਹਨ?’’ ਉਨ੍ਹਾਂ ਕਿਹਾ, ‘‘ਕਾਂਗਰਸ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂ ’ਤੇ ਵੰਡ ਰਹੀ ਹੈ। ਕਾਂਗਰਸ ਜਾਣਦੀ ਹੈ ਕਿ ਧਰਮ ਦੇ ਆਧਾਰ ’ਤੇ ਰਾਖਵਾਂਕਰਨ ਸੰਵਿਧਾਨ ਵਿਰੋਧੀ ਹੈ।’’ -ਪੀਟੀਆਈ

Advertisement

ਪਵਾਰ ਤੇ ਊਧਵ ਨੂੰ ਕਾਂਗਰਸ ’ਚ ਰਲੇਵੇਂ ਦੀ ਜਗ੍ਹਾ ਅਜੀਤ ਤੇ ਸ਼ਿੰਦੇ ਨਾਲ ਰਲਣ ਦੀ ਸਲਾਹ

ਨੰਦੂਰਬਾਰ (ਮਹਾਰਾਸ਼ਟਰ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਵਿੱਚ ਰਲੇਵੇਂ ਦੀ ਜਗ੍ਹਾ ਐੱਨਸੀਪੀ (ਸ਼ਰਦ ਪਵਾਰ) ਅਤੇ ਸ਼ਿਵ ਸੈਨਾ (ਊਧਵ ਬਾਲਾ ਸਾਹਿਬ ਠਾਕਰੇ) ਨੂੰ ਅਜੀਤ ਪਵਾਰ ਅਤੇ ਏਕਨਾਥ ਸ਼ਿੰਦੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਮੋਦੀ ਨੇ ਕਿਹਾ, ‘‘40-50 ਸਾਲਾਂ ਤੋਂ ਸਿਆਸਤ ਵਿੱਚ ਸਰਗਰਮ ਮਹਾਰਾਸ਼ਟਰ ਦਾ ਦਿੱਗਜ ਆਗੂ ਲੋਕ ਸਭਾ ਹਲਕਾ ਬਾਰਾਮਤੀ ਵਿੱਚ ਵੋਟ ਪਾਉਣ ਮਗਰੋਂ ਚਿੰਤਾ ਵਿੱਚ ਹੈ। ਉਹ ਕਹਿ ਰਿਹਾ ਹੈ ਕਿ 4 ਜੂਨ ਨੂੰ ਚੋਣ ਨਤੀਜਿਆਂ ਤੋਂ ਬਾਅਦ ਆਪਣੀ ਹੋਂਦ ਬਚਾਉਣ ਲਈ ਛੋਟੀਆਂ ਪਾਰਟੀਆਂ ਕਾਂਗਰਸ ਵਿੱਚ ਰਲੇਵਾਂ ਕਰ ਲੈਣਗੀਆਂ।’’ ਉਨ੍ਹਾਂ ਕਿਹਾ, ‘‘ਇਸ ਦਾ ਮਤਲਬ ਹੈ ਕਿ ਨਕਲੀ ਐੱਨਸੀਪੀ ਅਤੇ ਨਕਲੀ ਸ਼ਿਵ ਸੈਨਾ ਨੇ ਕਾਂਗਰਸ ਵਿੱਚ ਰਲੇਵੇਂ ਦਾ ਮਨ ਬਣਾ ਲਿਆ ਹੈ ਪਰ ਉਨ੍ਹਾਂ ਨੂੰ ਅਜਿਹਾ ਕਰਨ ਦੀ ਥਾਂ ਅਜੀਤ ਪਵਾਰ ਅਤੇ ਏਕਨਾਥ ਸ਼ਿੰਦੇ ਨਾਲ ਮਿਲ ਜਾਣਾ ਚਾਹੀਦਾ ਹੈ।’’ -ਪੀਟੀਆਈ

Advertisement
Advertisement