ਪ੍ਰਧਾਨ ਮੰਤਰੀ ਜਾਤੀ ਜਨਗਣਨਾ ਬਾਰੇ ਬੋਲਣ ਤੋਂ ਵੀ ਡਰਦੇ ਹਨ, ਨਹੀਂ ਚਾਹੁੰਦੇ ਕਿ ਬਹੁਜਨ ਨੂੰ ਹੱਕ ਮਿਲੇ: ਰਾਹੁਲ
ਨਵੀਂ ਦਿੱਲੀ, 23 ਸਤੰਬਰ
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਖਵੇਂਕਰਨ ਦੇ ਮੁੱਦੇ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਹਮਲਿਆਂ ਨੂੰ ਲੈ ਕੇ ਉਨ੍ਹਾਂ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਬਹੁਜਨ ਵਿਰੋਧੀ ਭਾਜਪਾ ਚਾਹੇ ਕਿਨਾਂ ਵੀ ਝੂਠ ਫੈਲਾਅ ਲਵੇ ਪਰ ਮੁੱਖ ਵਿਰੋਧੀ ਪਾਰਟੀ ਰਾਖਵੇਂਕਰਨ ਪ੍ਰਭਾਵਿਤ ਨਹੀਂ ਹੋਣ ਦੇਵੇਗੀ।
ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਤੀ ਜਨਗਣਨਾ ਬੋਲ ਤੋਂ ਵੀ ਡਰਦੇ ਹਨ, ਉਹ ਨਹੀਂ ਚਾਹੁੰਦੇ ਬਹੁਜਨ ਨੂੰ ਉਨ੍ਹਾਂ ਦਾ ਹੱਕ ਮਿਲੇ। ਉਨ੍ਹਾਂ ਰਾਖਵੇਂ ਕਰਨ ਦੀ 50 ਫ਼ੀਸਦੀ ਸੀਮਾ ਨੂੰ ਹਟਾਉਣ ਦੀ ਪੈਰਵਾਈ ਕਰਦੇ ਹੋਏ ਕਿਹਾ ਕਿ ਬਹੁਜਨ ਨੂੰ ਨਿਆਂ ਦਵਾਉਣਾ ਉਨ੍ਹਾਂ ਦੇ ਜੀਵਨ ਦਾ ਮਿਸ਼ਨ ਹੈ।
ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਰਾਹੁਲ ਗਾਂਧੀ ਵੱਲੋਂ ਰਾਖਵੇਂਕਰਨ ਦੇ ਸੰਦਰਭ ਵਿਚ ਦਿੱਤੇ ਗਏ ਬਿਆਨ ਨੂੰ ਲੈ ਕੇ ਭਾਜਪਾ ਦੇ ਆਗੂ ਲਗਾਤਾਰ ਉਨ੍ਹਾਂ ’ਤੇ ਹਮਲੇ ਕਰ ਰਹੇ ਹਨ।
ਰਾਹੁਲ ਗਾਂਧੀ ਨੇ ‘ਐਕਸ’ ’ਤੇ ਪੋਸਟ ਕਰਦਿਆਂ ਕਿਹਾ ਕਿ ਅਸੀਂ ਉਦੋਂ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਇੱਕ ਵਿਆਪਕ ਜਾਤੀ ਜਨਗਣਨਾ ਨਹੀਂ ਕਰਵਾਈ ਜਾਂਦੀ, ਰਾਖਵੇਂਕਰਨ ਦੀ 50 ਪ੍ਰਤੀਸ਼ਤ ਸੀਮਾ ਨੂੰ ਹਟਾਕੇ ਹਰ ਵਰਗ ਨੂੰ ਉਨ੍ਹਾਂ ਦਾ ਹੱਕ, ਹਿੱਸਾ ਅਤੇ ਨਿਆਂ ਨਹੀਂ ਮਿਲਦਾ ਅਤੇ ਜਨਗਣਨਾ ਤੋਂ ਪ੍ਰਾਪਤ ਜਾਣਕਾਰੀ ਭਵਿੱਖ ਦੀਆਂ ਨੀਤੀਆਂ ਦਾ ਆਧਾਰ ਨਹੀਂ ਬਣ ਜਾਂਦੀ। -ਪੀਟੀਆਈ