For the best experience, open
https://m.punjabitribuneonline.com
on your mobile browser.
Advertisement

ਪ੍ਰਧਾਨ ਮੰਤਰੀ ਨੇ ਆਈਓਏ ਮੁਖੀ ਨੂੰ ਢੁਕਵੀਂ ਕਾਰਵਾਈ ਕਰਨ ਲਈ ਕਿਹਾ : ਮਾਂਡਵੀਆ

04:21 PM Aug 07, 2024 IST
ਪ੍ਰਧਾਨ ਮੰਤਰੀ ਨੇ ਆਈਓਏ ਮੁਖੀ ਨੂੰ ਢੁਕਵੀਂ ਕਾਰਵਾਈ ਕਰਨ ਲਈ ਕਿਹਾ   ਮਾਂਡਵੀਆ
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਲੋਕ ਸਭਾ ਵਿਚ ਸੰਬੋਧਨ ਕਰਦੇ ਹੋਏ। ਫੋਟੋ ਪੀਟੀਆਈ
Advertisement

ਨਵੀਂ ਦਿੱਲੀ, 7 ਅਗਸਤ
ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਫੋਗਾਟ ਨੂੰ ਲੈ ਕੇ ਯੂਨਾਈਟਿਡ ਵਰਲਡ ਰੈਸਲਿੰਗ ਕੋਲ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਓਲੰਪਿਕ ਤੋਂ ਅਯੋਗ ਠਹਿਰਾਏ ਜਾਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਓਏ ਮੁਖੀ ਪੀਟੀ ਊਸ਼ਾ ਨੂੰ ਇਸ ਮਾਮਲੇ ਵਿੱਚ ਉਚਿਤ ਕਾਰਵਾਈ ਕਰਨ ਲਈ ਕਿਹਾ ਹੈ। ਲੋਕ ਸਭਾ ਵਿੱਚ ਦਿੱਤੇ ਇੱਕ ਬਿਆਨ ਵਿੱਚ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਸਰਕਾਰ ਨੇ ਫੋਗਾਟ ਨੂੰ ਉਸਦੀ ਜ਼ਰੂਰਤ ਦੇ ਅਨੁਸਾਰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਸੀ, ਜਿਸ ਵਿੱਚ ਨਿੱਜੀ ਸਟਾਫ਼ ਵੀ ਸ਼ਾਮਲ ਸੀ। ਉਧਰ ਫੋਗਾਟ ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਨੇ ਲੋਕ ਸਭਾ ਤੋਂ ਵਾਕਆਊਟ ਕਰ ਦਿੱਤਾ। ਜ਼ਿਕਰਯੋਗ ਹੈ ਕਿ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 100 ਗ੍ਰਾਮ ਤੋਂ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। -ਪੀਟੀਆਈ

Advertisement

Advertisement
Tags :
Author Image

Puneet Sharma

View all posts

Advertisement
Advertisement
×