ਪੀਐਮ-ਕਿਸਾਨ ਯੋਜਨਾ: ਲਾਭਪਾਤਰੀਆਂ ਨੂੰ ਅੱਜ 17 ਹਜ਼ਾਰ ਕਰੋੜ ਰੁਪਏ ਜਾਰੀ ਕਰਨਗੇ ਮੋਦੀ
10:15 AM Jul 27, 2023 IST
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੀਐਮ-ਕਿਸਾਨ ਸਕੀਮ ਦੀ 14ਵੀਂ ਕਿਸ਼ਤ ਤਹਿਤ 8.5 ਕਰੋੜ ਕਿਸਾਨਾਂ ਨੂੰ 17 ਹਜ਼ਾਰ ਕਰੋੜ ਰੁਪਏ ਜਾਰੀ ਕਰਨਗੇ। ਇਹ ਰਾਸ਼ੀ ਰਾਜਸਥਾਨ ਦੇ ਸੀਕਰ ਵਿਚ ਹੋਣ ਵਾਲੇ ਇਕ ਸਮਾਗਮ ਦੌਰਾਨ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਾਈ ਜਾਵੇਗੀ। ਸਕੀਮ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 2.59 ਲੱਖ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਪਾਏ ਜਾ ਚੁੱਕੇ ਹਨ। ਸਕੀਮ ਤਹਿਤ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਰੋਜ਼ਾਨਾ ਦੀਆਂ ਲੋੜਾਂ ਪੂਰਨ ਵਿਚ ਕਿਸਾਨਾਂ ਦੀ ਮਦਦ ਕਰੇਗੀ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਕੇਂਦਰ ਵੱਲੋਂ 24 ਫਰਵਰੀ, 2019 ਨੂੰ ਲਾਂਚ ਕੀਤੀ ਗਈ ਸੀ। ਸਕੀਮ ਤਹਿਤ ਤਿੰਨ ਬਰਾਬਰ ਕਿਸ਼ਤਾਂ ਵਿਚ ਪ੍ਰਤੀ ਸਾਲ ਕਿਸਾਨਾਂ ਨੂੰ ਛੇ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। -ਪੀਟੀਆਈ
Advertisement
Advertisement