ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਨੇ ਔਰਤਾਂ ਨੂੰ ਆਤਮ-ਨਿਰਭਰ ਬਣਾਇਆ: ਤੰਵਰ

10:14 AM May 08, 2024 IST
ਚੋਣ ਜਲਸੇ ਦੌਰਾਨ ਵੋਟਾਂ ਦੀ ਅਪੀਲ ਕਰਦੇ ਹੋਏ ਭਾਜਪਾ ਉਮੀਦਵਾਰ ਤੇ ਹੋਰ ਆਗੂ। - ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 7 ਮਈ
ਹਲਕਾ ਰਾਣੀਆਂ ਦੇ ਪਿੰਡਾਂ ’ਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਭਾਜਪਾ ਉਮੀਦਵਾਰ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਆਤਮ-ਨਿਰਭਰ ਬਣਾਇਆ ਹੈ। ਪ੍ਰਧਾਨ ਮੰਤਰੀ ਨੇ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ, ਉੱਥੇ ਹੀ ਉਨ੍ਹਾਂ ਨੇ ਔਰਤਾਂ ਨੂੰ ਵੀ ਸਵੈਮਾਣ ਵਾਲਾ ਬਣਾਇਆ। ਭਾਜਪਾ ਵੱਲੋਂ ਤੈਅ ਕੀਤੇ ਗਏ ਇਸ ਵਾਰ 400 ਦੇ ਨਾਅਰੇ ਨੂੰ ਪੂਰਾ ਕਰਨ ਵਿੱਚ ਔਰਤਾਂ ਵੱਡੀ ਭੂਮਿਕਾ ਨਿਭਾਉਣਗੀਆਂ।
ਡਾ. ਤੰਵਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਸ ਸਾਲਾਂ ਵਿੱਚ ਨਾ ਸਿਰਫ਼ ਔਰਤਾਂ ਦਾ ਪੱਧਰ ਉੱਚਾ ਚੁੱਕਿਆ ਸਗੋਂ ਇਸ ਵਰਗ ਨੂੰ ਆਤਮ ਨਿਰਭਰ ਬਣਾ ਕੇ ਉਨ੍ਹਾਂ ਦਾ ਵਿਕਾਸ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਭਾਜਪਾ ਦੀ ਸੂਬਾਈ ਜਨਰਲ ਸਕੱਤਰ ਗਾਇਤਰੀ ਦੇਵੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ 370 ਨੂੰ ਹਟਾਇਆ, ਤਿੰਨ ਤਲਾਕ ਨੂੰ ਖ਼ਤਮ ਕੀਤਾ ਅਤੇ ਰਾਮ ਲੱਲਾ ਨੂੰ ਰਸਮੀ ਤੌਰ ’ਤੇ ਮੰਦਰ ਵਿੱਚ ਬਿਠਾਇਆ ਅਤੇ ਇਹ ਸਭ 500 ਸਾਲਾਂ ਬਾਅਦ ਹੋਇਆ। ਉਨ੍ਹਾਂ ਕਿਹਾ ਕਿ ਇਸ ਦੇ ਲਈ ਭਾਜਪਾ ਨੂੰ ਤੀਜੀ ਵਾਰ ਸੱਤਾ ਵਿਚ ਵਾਪਸ ਲਿਆਉਣਾ ਬਹੁਤ ਜ਼ਰੂਰੀ ਹੈ। ਡਰੋਨ ਦੀਦੀ ਬਿਮਲਾ ਸਿੰਵਰ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਨਾਰੀ ਸ਼ਕਤੀ ਦਾ ਸਨਮਾਨ ਕੀਤਾ ਹੈ। ਇਸੇ ਭਾਜਪਾ ਸਰਕਾਰ ਨੇ ਪੰਚਾਇਤਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਕੇ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਯਕੀਨੀ ਬਣਾਉਣ ਦਾ ਕੰਮ ਵੀ ਕੀਤਾ ਹੈ।

Advertisement

Advertisement
Advertisement