ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਮੋਦੀ ਨੇ ‘ਮਨ ਕੀ ਬਾਤ’ ਵਿੱਚ ਜਨਤਾ ਦੇ ਮੁੱਦਿਆਂ ਦਾ ਜ਼ਿਕਰ ਨਹੀਂ ਕੀਤਾ: ਕਾਂਗਰਸ

04:36 PM Jun 30, 2024 IST

ਨਵੀਂ ਦਿੱਲੀ, 30 ਜੂਨ
ਕਾਂਗਰਸੀ ਆਗੂ ਪਵਨ ਖੇੜਾ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਉਨ੍ਹਾਂ ਮੁੱਦਿਆਂ ਦਾ ਜ਼ਿਕਰ ਨਹੀਂ ਕੀਤਾ, ਜਿਨ੍ਹਾ ਬਾਰੇ ਲੋਕ ਸੁਣਨਾ ਚਾਹੁੰਦੇ ਸੀ। ਪ੍ਰਧਾਨ ਮੰਤਰੀ ਵੱਲੋਂ ਆਪਣੇ ਤੀਜੇ ਕਾਰਜਕਾਲ ’ਚ ਪਹਿਲੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ’ਤੇ ਵਰ੍ਹਦਿਆਂ ਕਾਂਗਰਸ ਦੇ ਮੀਡੀਆ ਤੇ ਪ੍ਰਚਾਰ ਵਿੰਗ ਦੇ ਮੁਖੀ ਖੇੜਾ ਨੇ ਸਵਾਲ ਕੀਤਾ ਕਿ ਉਨ੍ਹਾਂ ਨੇ ਨੀਟ, ਰੇਲ ਹਾਦਸੇ ਜਾਂ ਬੁਨਿਆਦੀ ਢਾਂਚਿਆਂ ਦੇ ਡਿੱਗਣ ਦਾ ਜ਼ਿਕਰ ਕਿਉਂ ਨਹੀਂ ਕੀਤਾ। ਖੇੜਾ ਨੇ ਕਿਹਾ, ‘‘ਸਰਕਾਰ ਬੈਸਾਖੀਆਂ ’ਤੇ ਚੱਲ ਰਹੀ ਹੈ।’’ ਉਨ੍ਹਾਂ ਕਿਹਾ, ‘‘ਮੋਦੀ ਨੇ ਨੀਟ, ਰੇਲ ਹਾਦਸੇ ਜਾਂ ਹਰ ਰੋਰ ਹੋਣ ਵਾਲੀਆਂ ਬੁਨਿਆਦੀ ਢਾਂਚੇ ਡਿੱਗਣ ਦੀਆਂ ਘਟਨਾਵਾਂ ਬਾਰੇ ਕੁਝ ਨਹੀਂ ਕਿਹਾ, ਜਿਸ ਬਾਰੇ ਅਸੀਂ ਸੁਣ ਰਹੇ ਹਾਂ।’’ -ਪੀਟੀਆਈ

Advertisement

Advertisement
Advertisement