ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬੀਆਂ ’ਤੇ ਯਕੀਨ ਨਹੀਂ: ਭਾਈ ਵਡਾਲਾ

10:48 AM May 27, 2024 IST
ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਭਾਈ ਬਲਦੇਵ ਸਿੰਘ ਵਡਾਲਾ।-ਫੋਟੋ: ਜਗਜੀਤ

ਪੱਤਰ ਪ੍ਰੇਰਕ
ਮੁਕੇਰੀਆਂ, 26 ਮਈ
‘ਸਿੱਖ ਸਦਭਾਵਨਾ ਦਲ’ ਦੇ ਕੌਮੀ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀ ਚੋਣ ਰੈਲੀ ਲਈ ਗੁਜਰਾਤ ਤੋਂ ਫੌਜ ਲਿਆਉਣਾ ਸਾਬਤ ਕਰਦਾ ਹੈ ਕਿ ਉਹ ਪੰਜਾਬੀਆਂ ’ਤੇ ਯਕੀਨ ਨਹੀਂ ਕਰਦੇ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸਿੱਖ ਵਿਰੋਧੀ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਿੱਖਾਂ ਦੇ ਹਿਤੈਸ਼ੀ ਕਹਾਉਣ ਵਾਲੇ ਨਰਿੰਦਰ ਮੋਦੀ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ 1947 ਜਾਂ 1978 ਤੋਂ ਬਾਅਦ ਬੇਕਸੂਰ ਮਾਰੇ ਗਏ ਨੌਜਵਾਨਾਂ ਦੀ ਜਾਂਚ ਲਈ ਕਮਿਸ਼ਨ ਤੱਕ ਬਣਾਉਣਾ ਜਾਇਜ਼ ਨਹੀਂ ਸਮਝਿਆ। ਉਹ ਅੱਜ ਇੱਥੇ ਜ਼ਿਲ੍ਹਾ ਜਥੇਦਾਰ ਭਾਈ ਗੁਰਵਤਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਕੀਤੀ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ।
ਭਾਈ ਵਡਾਲਾ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਚੋਣਾਂ ਵਿੱਚ ਰੋਲਿਆ ਨਹੀਂ ਜਾਣਾ ਚਾਹੀਦਾ ਕਿਉਂਕਿ ਜੇਕਰ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਚੋਣ ਹਾਰਦੇ ਹਨ ਤਾਂ ਉਨ੍ਹਾਂ ਦੀ ਦੇਸ਼ ਤੇ ਕੌਮ ਲਈ ਕੀਤੀ ਸ਼ਹਾਦਤ ਨੂੰ ਢਾਹ ਲੱਗਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸਦਭਾਵਨਾ ਦਲ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਬਹੁਜਨ ਦ੍ਰਾਵਿੜ ਪਾਰਟੀ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਵਕੀਲ ਭਾਈ ਜੀਵਨ ਸਿੰਘ ਦਾ ਸਮਰਥਨ ਕਰੇਗਾ।
ਫ਼ਰੀਦਕੋਟ ਤੋਂ ਸਿੱਖ ਸਦਭਾਵਨਾ ਦਲ ਦਾ ਉਮੀਦਵਾਰ ਭਾਈ ਬਹਾਦਰ ਸਿੰਘ ਚੋਣ ਲੜ ਰਿਹਾ ਹੈ, ਜਦੋਂਕਿ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਰਹਿੰਦੀਆਂ ਸੀਟਾਂ ਤੋਂ ਉਹ ਆਜ਼ਾਦ ਧਿਰਾਂ ਦੇ ਨੌਜਵਾਨ ਤੇ ਪੜ੍ਹੇ-ਲਿਖੇ ਅਤੇ ਚੰਗੀ ਸੋਚ ਦੇ ਧਾਰਨੀ ਉਮੀਦਵਾਰਾਂ ਦਾ ਸਮਰਥਨ ਕਰਨਗੇ। ਇਸ ਮੌਕੇ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਭਾਈ ਜੀਵਨ ਸਿੰਘ ਦੇ ਪੱਖ ਵਿੱਚ ਭੁਗਤਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਗਲਤ ਉਮੀਦਵਾਰਾਂ ਦੀ ਚੋਣ ਪੰਜਾਬ ਨੂੰ ਬਰਬਾਦੀ ਵੱਲ ਧੱਕ ਦੇਵੇਗੀ। ਉਨ੍ਹਾਂ ਕਿਹਾ ਕਿ ਭਾਈ ਜੀਵਨ ਸਿੰਘ ਤਾਮਿਲਨਾਡੂ ਤੋਂ ਹਨ, ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਤੋਂ ਪ੍ਰੇਰਿਤ ਹੋ ਕੇ ਸਿੱਖੀ ਨੂੰ ਚੁਣਿਆ ਹੈ। ਇਸ ਮੌਕੇ ਭਾਈ ਆਸਾ ਸਿੰਘ ਭੰਗਾਲਾ, ਗੁਰਜਿੰਦਰ ਸਿੰਘ ਚੱਕ, ਭਾਈ ਤੀਰਥ ਸਿੰਘ, ਅਸ਼ੋਕ ਸਿੰਘ, ਇਕਬਾਲ ਸਿੰਘ, ਹਰਪਿੰਦਰ ਸਿੰਘ, ਗਗਨਪ੍ਰੀਤ ਸਿੰਘ ਤੇ ਦੀਦਾਰ ਸਿੰਘ ਹਾਜ਼ਰ ਸਨ।

Advertisement

Advertisement
Advertisement