ਜੰਗਬੰਦੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੱਲੋਂ ਉੱਚ ਪੱਧਰੀ ਮੀਟਿੰਗ
08:24 PM May 10, 2025 IST
ਨਵੀਂ ਦਿੱਲੀ, 10 ਮਈ
Advertisement
ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤੀ ਬਣਨ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸਮੇਤ ਉੱਚ ਸਰਕਾਰੀ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਐੱਨਐੱਸਏ ਅਜੀਤ ਡੋਵਾਲ, ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਅਤੇ ਤਿੰਨੋਂ ਸੈਨਾ ਮੁਖੀ ਮੀਟਿੰਗ ਵਿੱਚ ਸ਼ਾਮਲ ਹੋਏ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (ਡੀਜੀਐੱਮਓ) ਸ਼ਨਿਚਰਵਾਰ ਸ਼ਾਮ 5 ਵਜੇ ਤੋਂ ਜ਼ਮੀਨ, ਹਵਾ ਅਤੇ ਸਮੁੰਦਰ ’ਤੇ ਸਾਰੀਆਂ ਗੋਲੀਬਾਰੀ ਅਤੇ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤ ਹੋਏ ਹਨ। ਵਿਦੇਸ਼ ਸਕੱਤਰ ਵੱਲੋਂ ਇਹ ਸੰਖੇਪ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬਿਆਨ ਤੋਂ ਥੋੜ੍ਹੀ ਦੇਰ ਬਾਅਦ ਆਇਆ। -ਪੀਟੀਆਈ
Advertisement
Advertisement