ਦੋਵਾਂ ਮੁਲਕਾਂ ਦੇ DGMO’s ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਉੱਚ ਪੱਧਰੀ ਮੀਟਿੰਗ
03:12 PM May 12, 2025 IST
ਨਵੀਂ ਦਿੱਲੀ, 12 ਮਈ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓਜ਼ ਵਿਚਕਾਰ ਹੋਣ ਵਾਲੀ ਨਿਰਧਾਰਿਤ ਗੱਲਬਾਤ ਤੋਂ ਪਹਿਲਾਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸ਼ਾਮਲ ਹੋਏ।
ਐੱਨਐੱਸਏ ਅਜੀਤ ਡੋਵਾਲ, ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ ਅਤੇ ਤਿੰਨੋਂ ਸੈਨਾਵਾਂ ਦੇ ਮੁਖੀ ਮੀਟਿੰਗ ਵਿੱਚ ਸ਼ਾਮਲ ਹੋਏ। ਸ੍ਰੀ ਮੋਦੀ 22 ਅਪਰੈਲ ਨੂੰ ਹੋਏ ਪਹਿਲਗਾਮ ਦਹਿਸ਼ਤੀ ਹਮਲੇ ਦੇ ਪ੍ਰਤੀ ਦੇਸ਼ ਦੇ ਫੌਜੀ ਅਤੇ ਕੂਟਨੀਤਕ ਜਵਾਬ ਵਿੱਚ ਸ਼ਾਮਲ ਉੱਚ ਸਰਕਾਰੀ ਅਧਿਕਾਰੀਆਂ ਨਾਲ ਨਿਯਮਤ ਮੀਟਿੰਗਾਂ ਕਰ ਰਹੇ ਹਨ।
Advertisement
ਭਾਰਤ ਅਤੇ ਪਾਕਿਸਤਾਨ ਨੇ ਸ਼ਨਿੱਚਰਵਾਰ ਨੂੰ ਮੁਕੰਮਲ ਜੰਗਬੰਦੀ ਦਾ ਐਲਾਨਕ ਕੀਤਾ ਸੀ। ਭਾਰਤ ਅਤੇ ਪਾਕਿਸਤਾਨ ਵਿਚਕਾਰ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (ਡੀਜੀਐਮਓ) ਪੱਧਰ ਦੀ ਗੱਲਬਾਤ ਸੋਮਵਾਰ ਨੂੰ ਪਹਿਲਾਂ 12 ਵਜੇ ਹੋਣ ਸੀ, ਜੋ ਹੁਣ ਸ਼ਾਮ ਨੂੰ ਹੋਵੇਗੀ। -ਪੀਟੀਆਈ
Advertisement